Oath Taking Ceremony: ਨਵੇਂ ਚੁਣੇ ਵਿਧਾਇਕ ਸੋਮਵਾਰ ਨੂੰ ਚੁੱਕਣਗੇ ਸਹੁੰ
Advertisement
Article Detail0/zeephh/zeephh2535044

Oath Taking Ceremony: ਨਵੇਂ ਚੁਣੇ ਵਿਧਾਇਕ ਸੋਮਵਾਰ ਨੂੰ ਚੁੱਕਣਗੇ ਸਹੁੰ

Oath Taking Ceremony: ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਸੀ।

Oath Taking Ceremony: ਨਵੇਂ ਚੁਣੇ ਵਿਧਾਇਕ ਸੋਮਵਾਰ ਨੂੰ ਚੁੱਕਣਗੇ ਸਹੁੰ

Oath Taking Ceremony: ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੋਮਵਾਰ ਨੂੰ 11:30 ਵਜੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਦਿਵਾਉਣਗੇ। ਨਵੇਂ ਚੁਣੇ ਵਿਧਾਇਕ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕਣਗੇ। 

ਦੱਸਦੀਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋਈਆਂ ਸਨ। ਜਿਨ੍ਹਾਂ ਵਿੱਚੋਂ ਤਿੰਨ ਸੀਟਾਂ ਉੱਤੇ ਆਮ ਆਦਮੀ ਪਾਰਟੀ ਅਤੇ ਇੱਕ ਸੀਟ ਉੱਤੇ ਕਾਂਗਰਸ ਨੇ ਜਿੱਤ ਹਾਸਲ ਕੀਤੀ ਸੀ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਸੀ।

ਅੱਜ ਹੀ  ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਵਿੱਚ ਜੇਤੂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨਾਲ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਪ੍ਰੇਰਿਤ ਕੀਤਾ।

Trending news