NIA Action News: ਐਨਆਈਏ ਨੇ ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਰਚਣ 'ਤੇ ਅੱਤਵਾਦੀ ਰਿੰਦਾ ਤੇ ਲੰਡਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ
Advertisement
Article Detail0/zeephh/zeephh2482990

NIA Action News: ਐਨਆਈਏ ਨੇ ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਰਚਣ 'ਤੇ ਅੱਤਵਾਦੀ ਰਿੰਦਾ ਤੇ ਲੰਡਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ

NIA Action News:  ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼ ਮਾਮਲੇ ਵਿੱਚ ਖਾਲਿਸਤਾਨੀ ਅੱਤਵਾਦੀ ਰਿੰਦਾ ਅਤੇ ਲੰਡਾ ਵਿੱਚ ਮੁੱਖ ਸਹਿਯੋਗ ਵਜੋਂ ਚਾਰਜਸ਼ੀਟ ਦਰਜ ਕੀਤੀ ਗਈ ਹੈ।

NIA Action News: ਐਨਆਈਏ ਨੇ ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਰਚਣ 'ਤੇ ਅੱਤਵਾਦੀ ਰਿੰਦਾ ਤੇ ਲੰਡਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ

NIA Action News: ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼ ਮਾਮਲੇ ਵਿੱਚ ਖਾਲਿਸਤਾਨੀ ਅੱਤਵਾਦੀ ਰਿੰਦਾ ਅਤੇ ਲੰਡਾ ਵਿੱਚ ਮੁੱਖ ਸਹਿਯੋਗ ਵਜੋਂ ਚਾਰਜਸ਼ੀਟ ਦਰਜ ਕੀਤੀ ਗਈ ਹੈ। ਪੰਜਾਬ ਦੇ ਤਰਨਤਾਰਨ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ਼ ਮੋਹਾਲੀ ਵਿੱਚ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

ਐਨਆਈਏ ਨੇ ਮੁਲਜ਼ਮ ਦੀ ਪਛਾਣ ਵਿਦੇਸ਼ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਸਹਿਯੋਗੀ ਦੇ ਰੂਪ ਵਿੱਚ ਕੀਤੀ ਹੈ। ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮੈਂਬਰ ਹਨ।

ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਸੰਬਰ 2022 ਵਿੱਚ ਸਰਹਾਲੀ ਪੁਲਿਸ ਸਟੇਸ਼ਨ ਉਤੇ ਹੋਏ ਆਰਪੀਜੀ ਹਮਲੇ ਵਿੱਚ ਸ਼ਾਮਲ ਸੀ। ਨਾਲ ਹੀ ਉਸਨੇ ਜੇਲ੍ਹ ਵਿੱਚ ਰਹਿੰਦੇ ਹੋਏ ਅਤੇ ਛੁੱਟਣ ਤੋਂ ਬਾਅਧ ਵੀ ਵਿਦੇਸ਼ ਵਿੱਚ ਮੌਜੂਦ ਆਪਣੇ ਹੈਂਡਲਰਸ ਦੇ ਨਾਲ ਰਾਬਤਾ ਬਣਾਈ ਰੱਖਿਆ ਸੀ।

ਐਂਡੀ ਟੇਰਰ ਏਜੰਸੀ ਦੀ ਜਾਂਚ ਵਿੱਚ ਬੀਕੇਆਈ ਅੱਤਵਾਦੀਆਂ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਵਿੱਚ ਉਸ ਦੀ ਭੂਮਿਕਾ ਸਾਬਿਤ ਹੋਈ ਹੈ। ਐਨਆਈਏ ਦੀ ਜਾਂਚ ਵਿੱਚ ਇਹ ਵੀ ਪਤਾ ਚੱਲਿਆ ਹੈ ਕਿ ਗੁਰਪ੍ਰੀਤ ਨੇ ਲਖਬੀਰ ਸਿੰਘ ਉਰਫ ਲੰਡਾ ਦੇ ਨਿਰਦੇਸ਼ ਉਤੇ ਬੀਕੇਆਈ ਅਤੇ ਇਸ ਦੇ ਭਾਰਤ ਵਿੱਚ ਮੌਜੂਦ ਆਪਰੇਟਿਵ ਲਈ ਵੱਡੇ ਪੈਮਾਨੇ ਉਤੇ ਵਪਾਰੀਆਂ ਨਾਲ ਧੱਕੇ ਨਾਲ ਵਸੂਲੀ ਕਰਕੇ ਧਨ ਇਕੱਠਾ ਕਰਨ ਦੀ ਸਾਜ਼ਿਸ਼ ਰਚੀ ਸੀ। ਉਸ ਨੇ ਬੀਕੇਆਈ ਅੱਤਵਾਦੀ ਮਡਿਊਲ ਲਈ ਵਰਗਲਾ ਕੇ ਨੌਜਵਾਨਾਂ ਦੀ ਭਰਤੀ ਕੀਤੀ ਸੀ।

ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ

ਇਸ ਤੋਂ ਇਲਾਵਾ ਲੰਡਾ ਵੱਲੋਂ ਸ਼ਨਾਖਤ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਸਾਲ ਜਨਵਰੀ ਵਿੱਚ ਐਨਆਈਏ ਨੇ ਮੁਲਜ਼ਮ ਦੇ ਘਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇਕ ਨਾਜਾਇਜ਼ ਹਥਿਆਰ ਜ਼ਬਤ ਕੀਤਾ ਸੀ। ਉਸ ਨੂੰ ਵੱਖ-ਵੱਖ ਧਰਾਵਾਂ ਤਹਿਤ ਮੁਲਜ਼ਮ ਬਣਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : Ram Rahim Update: ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ! ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Trending news