MLA Sheetal Angural Warrant News: ਇੱਕ ਪੁਰਾਣੇ ਮਾਮਲੇ ਵਿੱਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ।
Trending Photos
MLA Sheetal Angural Warrant News: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ। ਸਾਲ 2017 ਵਿੱਚ ਥਾਣਾ ਡਿਵੀਜ਼ਨ ਨੰਬਰ 6 ਵਿੱਚ ਵਿਧਾਇਕ ਸ਼ੀਤਲ ਅੰਗੁਰਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਹਰਵਿੰਦਰ ਕੌਰ ਮਿੰਟੀ ਮਹਿਲਾ ਨੇ ਇੱਕ ਸ਼ਿਕਾਇਤ ਦਿੱਤੀ ਸੀ ਕਿ ਉਕਤ ਲੋਕਾਂ ਨੇ ਸੋਸ਼ਲ਼ ਮੀਡੀਆ ਉਤੇ ਉਸ ਖਿਲਾਫ਼ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ। ਇਸ ਤੋਂ ਇਲਾਵਾ ਮਿੰਟੀ ਕੌਰ ਨੂੰ ਬਲੈਕਮੇਲਰ ਕਿਹਾ ਗਿਆ ਸੀ ਤੇ ਕਈ ਦੋਸ਼ ਲਗਾਏ ਗਏ ਸਨ।
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਹਰਵਿੰਦਰ ਕੌਰ ਮਿੰਟੀ ਕੇਸ 'ਚ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਪੱਛਮੀ ਹਲਕੇ ਦੀ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅਦਾਲਤ ਨੇ ਵਿਧਾਇਕ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤੀ ਬਾਂਡ ਰੱਦ ਕਰਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ 'ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ 'ਚ ਸ਼ੀਤਲ ਅੰਗੁਰਾਲ ਅਤੇ ਉਸ ਦੇ ਸਾਥੀਆਂ ਖਿਲਾਫ ਥਾਣਾ ਡਿਵੀਜ਼ਨ ਨੰਬਰ 6 'ਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਸ਼ਿਕਾਇਤ 'ਚ ਮਿੰਟੀ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ ਸੀ।
ਇਹ ਵੀ ਪੜ੍ਹੋ : Sarabjit Singh Kaka Lakhewali News: ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ
ਹਾਲ ਹੀ 'ਚ 6 ਜੂਨ ਨੂੰ ਹਰਵਿੰਦਰ ਕੌਰ ਮਿੰਟੀ ਮਾਮਲੇ 'ਚ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਦੋਸ਼ ਆਇਦ ਕੀਤੇ ਗਏ ਸਨ। ਇਸ ਤੋਂ ਬਾਅਦ ਉਹ ਵਾਰ-ਵਾਰ ਨਿੱਜੀ ਪੇਸ਼ੀ ਤੋਂ ਰਾਹਤ ਦੀ ਮੰਗ ਕਰ ਰਿਹਾ ਸੀ ਅਤੇ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ ਸੀ। ਅਦਾਲਤ ਨੇ 10 ਅਗਸਤ ਨੂੰ ਦਿੱਤੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਸ਼ੀਤਲ ਅੰਗੁਰਲ ਦੀ ਅਰਜ਼ੀ ਵਿੱਚ ਕੋਈ ਸਹਾਇਕ ਦਸਤਾਵੇਜ਼ ਨਹੀਂ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।
ਹ ਵੀ ਪੜ੍ਹੋ : International Youth Day 2023: CM ਭਗਵੰਤ ਮਾਨ ਨੇ ਟਵੀਟ ਕਰ ਅੰਤਰਰਾਸ਼ਟਰੀ ਯੁਵਾ ਦਿਵਸ ਦੀਆਂ ਦਿੱਤੀਆਂ ਵਧਾਈਆਂ, ਕਹੀ ਇਹ ਗੱਲ