Kathunangal Murder News: ਪਿੰਡ ਸਰਹਾਲੀ ਕਲਾਂ 'ਚ ਨੰਬਰਦਾਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
Advertisement
Article Detail0/zeephh/zeephh2447630

Kathunangal Murder News: ਪਿੰਡ ਸਰਹਾਲੀ ਕਲਾਂ 'ਚ ਨੰਬਰਦਾਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Kathunangal Murder News: ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਸਰਹਾਲੀ ਕਲਾਂ ਵਿੱਚ ਮੌਜੂਦਾ ਨੰਬਰਦਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

Kathunangal Murder News: ਪਿੰਡ ਸਰਹਾਲੀ ਕਲਾਂ 'ਚ ਨੰਬਰਦਾਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Kathunangal Murder News: ਥਾਣਾ ਕੱਥੂਨੰਗਲ ਅਧੀਨ ਪੈਂਦੇ ਪਿੰਡ ਸਰਹਾਲੀ ਕਲਾਂ ਵਿੱਚ ਮੌਜੂਦਾ ਨੰਬਰਦਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਸੂਚਨਾ ਮਿਲਣ ਉਤੇ ਪੁਲਿਸ ਨੇ ਘਟਨਾ ਸਥਾਨ ਉਤੇ ਪਹੁੰਚ ਕੇ ਨੰਬਰਦਾਰ ਭਗਵੰਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਸਕੂਲ ਵਿੱਚ ਛੋਟੇ ਬੱਚਿਆਂ ਦੀ ਲੜਾਈ ਹੋਈ ਸੀ। ਉਸ ਲੜਾਈ ਨੂੰ ਲੈ ਕੇ ਨੰਬਰਦਾਰ ਉੱਪਰ ਫ਼ੌਜੀ ਨੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਚਾਰ ਤੋਂ ਪੰਜ ਗੋਲੀਆਂ ਨੰਬਰਦਾਰ ਦੇ ਲੱਗੀਆਂ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ ਸੀ। ਇਲਾਜ ਦੌਰਾਨ ਨੰਬਰਦਾਰ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਭਗਵੰਤ ਸਿੰਘ ਬੁੱਧਵਾਰ ਰਾਤ ਨੂੰ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਭਗਵੰਤ ਸਿੰਘ ਉਨ੍ਹਾਂ 'ਤੇ ਕਾਬੂ ਪਾਉਣ ਲੱਗਾ ਤਾਂ ਮੁਲਜ਼ਮ ਨੇ ਪਿਸਤੌਲ ਕੱਢ ਕੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਨੰਬਰਦਾਰ ਨੂੰ ਲਹੂ-ਲੁਹਾਨ ਹਾਲਤ 'ਚ ਦੇਖ ਕੇ ਹਮਲਾਵਰ ਭੱਜ ਗਏ। 

ਉਧਰ, ਮ੍ਰਿਤਕ ਦੇ ਭਤੀਜੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਦੁਬਈ ਤੋਂ ਆਇਆ ਸੀ। ਉਹ ਦੁਬਈ ਵਿੱਚ ਕੰਮ ਕਰਦਾ ਹੈ ਅਤੇ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। ਜਦੋਂ ਮੁਲਜ਼ਮ ਆਏ ਤਾਂ ਭੂਆ (ਮ੍ਰਿਤਕ ਦੀ ਪਤਨੀ) ਨੇ ਉਨ੍ਹਾਂ ਨੂੰ ਬੈਠਣ ਲਈ ਕਿਹਾ। ਭੂਆ ਨੇ ਕਿਹਾ ਸੀ ਕਿ ਅਸੀਂ ਇਕੱਠੇ ਬੈਠ ਕੇ ਬੱਚਿਆਂ ਦੇ ਮਸਲੇ ਹੱਲ ਕਰ ਸਕਦੇ ਹਾਂ ਪਰ ਮੁਲਜ਼ਮ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਚਾਚੇ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਚਾਚਾ ਉਥੇ ਹੀ ਡਿੱਗ ਪਿਆ। ਮਨਜਿੰਦਰ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਬਹੁਤ ਖਰਾਬ ਹੋ ਰਿਹਾ ਹੈ। ਸਰਕਾਰ ਨੂੰ ਇਸ ਨੂੰ ਜਲਦੀ ਠੀਕ ਕਰਨਾ ਚਾਹੀਦਾ ਹੈ।

 

ਇਹ ਵੀ ਪੜ੍ਹੋ : Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...

ਪੁਲਿਸ ਨੇ ਘਟਨਾ ਸਥਾਨ ਉਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਸਰੀਰ ਆਪਣੇ ਕਬਜ਼ੇ ਵਿੱਚ ਲੈ ਕੇ ਉਸ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੋਸਟਮਾਰਟਮ ਦੇ ਲਈ ਭੇਜਿਆ।

ਇਹ ਵੀ ਪੜ੍ਹੋ : Punjab 95: ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' 'ਚ ਸੈਂਸਰ ਬੋਰਡ ਨੇ ਲਗਾਏ 120 ਕੱਟ; ਟਾਈਟਲ ਬਦਲਣ ਦੇ ਹੁਕਮ

Trending news