ਪੰਜਾਬ ਵਿੱਚ ਹੈਰੋਇਨ ਦੀ ਵੱਡੀ ਖੇਪ ਜ਼ਬਤ, ਇੱਕ ਨਸ਼ਾ ਤਸਕਰ ਕਾਬੂ
Advertisement
Article Detail0/zeephh/zeephh2645598

ਪੰਜਾਬ ਵਿੱਚ ਹੈਰੋਇਨ ਦੀ ਵੱਡੀ ਖੇਪ ਜ਼ਬਤ, ਇੱਕ ਨਸ਼ਾ ਤਸਕਰ ਕਾਬੂ

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇੱਕ ਕਾਰ ਸਮੇਤ 30 ਕਿਲੋ ਹੈਰੋਇਨ ਬਰਾਮਦ ਕੀਤੀ ਗਈ। 

ਪੰਜਾਬ ਵਿੱਚ ਹੈਰੋਇਨ ਦੀ ਵੱਡੀ ਖੇਪ ਜ਼ਬਤ, ਇੱਕ ਨਸ਼ਾ ਤਸਕਰ ਕਾਬੂ

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਲਿਆਂਦੀ ਗਈ ਲਗਭਗ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਇਹ ਹੈਰੋਇਨ ਅੰਮ੍ਰਿਤਸਰ ਦੇ ਘਰਿੰਡਾ ਇਲਾਕੇ ਵਿੱਚ ਫੜੀ ਗਈ ਹੈ। ਜਿਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਕਰ ਸਾਂਝੀ ਕੀਤੀ ਹੈ। ਹੈਰੋਇਨ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ ਘਰਿੰਡਾ ਵਿੱਚ ਸੁੱਟੀ ਗਈ ਸੀ। ਇੱਕ ਗੁਪਤ ਸੂਚਨਾ ਦੇ ਆਧਾਰ 'ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਨੇ ਹੈਰੋਇਨ ਬਰਾਮਦ ਕਰ ਲਈ ਅਤੇ ਇੱਕ ਦੋਸ਼ੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ - ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇੱਕ ਕਾਰ ਸਮੇਤ 30 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹੈਰੋਇਨ ਦੀ ਵੱਡੇ ਪੱਧਰ 'ਤੇ ਤਸਕਰੀ ਵਿੱਚ ਸ਼ਾਮਲ ਸੀ। ਇਸਨੇ ਹਾਲ ਹੀ ਵਿੱਚ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਜਿਸ ਵਿੱਚ ਇੱਕ ਦੋਸ਼ੀ ਦਾ ਨਾਮ ਸਾਹਮਣੇ ਆਇਆ ਹੈ ਅਤੇ ਬਾਕੀਆਂ ਨੂੰ ਅਣਪਛਾਤਾ ਰੱਖਿਆ ਗਿਆ ਹੈ।

 

Trending news