Anandpur sahib: ਅਨੰਦਪੁਰ ਸਾਹਿਬ ਆਰੋਪੀ ਮਹਾਵੀਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਤੇ ਅੱਜ ਅਨੰਦਪੁਰ ਸਾਹਿਬ ਲੈ ਕੇ ਆਈ ਜਿੱਥੇ ਅੱਜ ਸ਼ਾਮ ਇਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ।
Trending Photos
Anandpur sahib News: ਬੀਤੇ ਕੁਝ ਮਹੀਨੇ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਬਾਣੇ ਦੇ ਵਿੱਚ ਇੱਕ ਵਿਅਕਤੀ ਵੱਲੋਂ ਸ਼ਹਿਰ ਦੇ ਨਾਮ ਚੀਨ ਵਪਾਰੀਆਂ ਅਤੇ ਐਸਜੀਪੀਸੀ ਦੇ ਕੁਝ ਮੁਲਾਜ਼ਮਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਇੱਕ ਵਿਅਕਤੀ ਫਰਾਰ ਹੋ ਗਿਆ ਸੀ , ਉਸ ਦੇ ਨਾਲ ਉਸ ਦਾ ਇੱਕ ਹੋਰ ਸਾਥੀ ਇੱਕ ਔਰਤ ਵੀ ਸ਼ਾਮਿਲ ਸੀ । ਜਿਨਾਂ ਵਿੱਚੋਂ ਮੁੱਖ ਮੁਲਜ਼ਮ ਮਹਾਂਵੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਨੇ ਕਿਸੇ ਹੋਰ ਮਾਮਲੇ ਵਿੱਚ ਗ੍ਰਿਫਤਾਰ ਕੀਤਾ।
ਤਫਤੀਸ਼ ਦੌਰਾਨ ਪਤਾ ਲੱਗਿਆ ਕਿ ਇਸ ਵਿਅਕਤੀ ਤੇ ਕਈ ਮਾਮਲੇ ਅਲੱਗ ਅਲੱਗ ਪੁਲਿਸ ਥਾਣਿਆਂ ਵਿੱਚ ਦਰਜ ਹਨ । ਜਦੋਂ ਅਨੰਦਪੁਰ ਸਾਹਿਬ ਪੁਲਿਸ ਨੂੰ ਪਤਾ ਲੱਗਾ ਕਿ ਮਹਾਂਵੀਰ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਨੇ ਆਰਮਜ ਐਕਟ ਤਹਿਤ ਗ੍ਰਿਫਤਾਰ ਕੀਤਾ ਹੈ ਤਾਂ ਅਨੰਦਪੁਰ ਸਾਹਿਬ ਆਰੋਪੀ ਮਹਾਵੀਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਤੇ ਅੱਜ ਅਨੰਦਪੁਰ ਸਾਹਿਬ ਲੈ ਕੇ ਆਈ ਜਿੱਥੇ ਅੱਜ ਸ਼ਾਮ ਇਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਤੇ ਕੋਰਟ ਨੇ ਇਸ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਆਰੋਪੀ ਦੁਆਰਾ ਸ਼ਹਿਰ ਦੇ ਕਈ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਗਿਆ ਮਗਰ ਦੋ ਵਿਅਕਤੀਆਂ ਦੁਆਰਾ ਹੀ ਇਸ ਉੱਤੇ ਪੁਲਿਸ ਸਟੇਸ਼ਨ ਅਨੰਦਪੁਰ ਸਾਹਿਬ ਵਿਖੇ ਮਾਮਲਾ ਦਰਜ ਕਰਾਇਆ ਗਿਆ ਸੀ ।
ਐਸਐਚ ਓ ਸ਼੍ਰੀ ਅਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਵਿਖੇ ਆਰੋਪੀ ਗ੍ਰਫਤਾਰ ਵਿਅਕਤੀ ਮਹਾਵੀਰ ਸਿੰਘ ਇਸ ਦੇ ਭਰਾ ਅਤੇ ਇੱਕ ਔਰਤ ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ । ਇੱਕ ਐਫ ਆਈਆਰ ਇਕ ਸੁਨਿਆਰ ਦੀ ਦੁਕਾਨ ਤੇ ਠੱਗੀ ਮਾਰਨ ਤੇ ਦਰਜ ਹੋਈ ਸੀ ਤੇ ਦੂਸਰੀ ਐਫ ਆਈ ਆਰ ਐਸਜੀਪੀਸੀ ਮੁਲਾਜ਼ਮ ਵੱਲੋਂ ਦਰਜ ਕਰਾਈ ਗਈ ਸੀ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸ ਨੂੰ ਉਸ ਦੇ ਪਰਿਵਾਰ ਸਮੇਤ ਵਿਦੇਸ਼ ਭੇਜਣ ਦੇ ਨਾਮ ਤੇ ਉਸ ਨਾਲ 30 ਤੋਂ 32 ਲੱਖ ਰੁਪਏ ਦੀ ਠੱਗੀ ਹੋਈ ਹੈ ।
ਇਹ ਦੋਨਾਂ ਐਫ ਆਈਆਰ ਦੇ ਅਧਾਰ ਤੇ ਮਹਾਂਵੀਰ ਸਿੰਘ ਉਸਦਾ ਭਰਾ ਤੇ ਔਰਤ ਸਾਨੂੰ ਲੋੜੀਂਦੇ ਸਨ । ਸਾਨੂੰ ਜਾਣਕਾਰੀ ਮਿਲੀ ਕਿ ਸਿਵਿਲ ਲਾਈਨ ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿੱਚ ਮਹਾਂਵੀਰ ਸਿੰਘ ਜੋ ਮੁੱਖ ਦੋਸ਼ੀ ਹੈ ਉਸ ਦੇ ਖਿਲਾਫ ਆਰਮਜ ਐਕਟ ਤਹਿਤ ਮਾਮਲਾ ਦਰਜ ਹੋਇਆ ਹੈ । ਅਸੀਂ ਮਹਾਂਵੀਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ਤੇ ਅਨੰਦਪੁਰ ਸਾਹਿਬ ਲੈ ਕੇ ਆਏ ਅਤੇ ਇਸ ਨੂੰ ਕੋਰਟ ਵਿੱਚ ਪੇਸ਼ ਕੀਤਾ ਤੇ ਮਾਨਯੋਗ ਅਦਾਲਤ ਨੇ ਇਸ ਨੂੰ ਦੋ ਦਿਨ ਹੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ । ਅਗਰ ਇਸ ਦੋ ਦਿਨ ਦੇ ਰਿਮਾਂਡ ਦੌਰਾਨ ਇਹ ਸਾਨੂੰ ਜੋ ਜਾਣਕਾਰੀ ਚਾਹੀਦੀ ਹੈ ਦੇ ਦਿੰਦਾ ਹੈ ਤਾਂ ਠੀਕ ਹੈ ਨਹੀਂ ਤਾਂ ਇਸ ਦਾ ਹੋਰ ਪੁਲਿਸ ਰਿਮਾਂਡ ਲਿਆ ਜਾਏਗਾ ।