Moga News: ਮੋਗਾ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਹਾਦਸਾ ਵਾਪਰਨ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ।
Trending Photos
Moga News: ਸੋਮਵਾਰ ਨੂੰ ਮੋਗਾ ਦੇ ਫੋਕਲ ਪੁਆਇੰਟ ਵਿੱਚ ਸਥਿਤ ਇੱਕ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇ ਲਪੇਟ ਵਿੱਚ ਆਉਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਹੈ। ਐਮਰਜੈਂਸੀ ਗੱਡੀ ਰਾਹੀਂ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ।
ਭਿਆਨਕ ਅੱਗ ਦਰਮਿਆਨ ਮੋਗਾ ਮੇਅਰ ਨੇ ਖੁਦ ਮੋਰਚਾ ਸੰਭਾਲਿਆ ਹੈ ਤੇ ਅੱਗ ਬੁਝਾਉਣ ਵਿੱਚ ਜੁੱਟੇ ਹੋਏ ਹਨ। ਫੈਕਟਰੀ ਵਿੱਚ ਲਗਭਗ 10 ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਵਿਚੋਂ ਇੱਕ ਮਜ਼ਦੂਰ ਦੀ ਮੌਤ ਹੋ ਗਈ ਤੇ ਦੱਸਿਆ ਜਾ ਰਿਹਾ ਹੈ ਕਿ ਡੀਜ਼ਲ ਦੀ ਭੱਠੀ ਵਿੱਚ ਧਮਾਕਾ ਹੋਣ ਇਹ ਵੱਡਾ ਹਾਦਸਾ ਵਾਪਰਿਆ ਹੈ।
ਫੋਕਲ ਪੁਆਇੰਟ ਸਥਿਤ ਭੁਜੀਆ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਉੱਥੇ ਕੰਮ ਕਰਦੇ ਇੱਕ ਮਜ਼ਦੂਰ ਦੀ ਸੜ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੁਧਿਆਣਾ ਰੋਡ 'ਤੇ ਫੋਕਲ ਪੁਆਇੰਟ 'ਤੇ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ 'ਚ ਕਰੀਬ ਸਾਢੇ 11 ਵਜੇ ਕੁਝ ਮਜ਼ਦੂਰ ਭੁਜੀਆ ਬਣਾ ਰਹੇ ਸਨ। ਅੱਜ ਅਚਾਨਕ ਭੱਠੀ ਵਿੱਚ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਨਿਕਲੀਆਂ। ਜਿਸ ਵਿੱਚ ਕਢਾਈ ਦੇ ਕੋਲ ਖੜ੍ਹੇ ਮਜ਼ਦੂਰ ਨੂੰ ਸੰਭਲਣ ਦਾ ਮੌਕਾ ਨਾ ਮਿਲਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ।
ਫੈਕਟਰੀ ਵਿੱਚ ਕੰਮ ਕਰਦੇ ਤਿੰਨ-ਚਾਰ ਹੋਰ ਮਜ਼ਦੂਰ ਤੁਰੰਤ ਭੱਜੇ ਤੇ ਬਾਹਰ ਆ ਗਏ। ਰੌਲਾ ਪੈਣ 'ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਅੱਗ ਫੈਕਟਰੀ ਦੇ ਚਾਰੇ ਪਾਸੇ ਫੈਲ ਗਈ। ਭਿਆਨਕ ਅੱਗ ਦੇ ਲਪੇਟ ਵਿੱਚ ਆਉਣ ਨਾਲ ਇੱਕ ਮਜ਼ਦੂਰ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਚਾਰ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ
ਸੂਚਨਾ ਮਿਲਣ ’ਤੇ ਮੇਅਰ ਬਲਜੀਤ ਸਿੰਘ ਚੰਨੀ ਮੌਕੇ ’ਤੇ ਪੁੱਜੇ। ਉਸ ਨੇ ਹੋਰ ਲੋਕਾਂ ਦੀ ਮਦਦ ਨਾਲ ਖੁਦ ਹੀ ਫੈਕਟਰੀ ਅੰਦਰ ਸੜੇ ਹੋਏ ਮਜ਼ਦੂਰ ਨੂੰ ਚਾਦਰ ਵਿਚ ਬੰਨ੍ਹ ਕੇ ਬਾਹਰ ਲਿਆਂਦਾ। ਇਸ ਤੋਂ ਪਹਿਲਾਂ ਵੀ ਪਿਛਲੇ 25 ਸਾਲਾਂ ਤੋਂ ਮੇਅਰ ਬਲਜੀਤ ਸਿੰਘ ਚਾਨੀ ਸਮਾਜ ਸੇਵੀ ਕਮੇਟੀ ਰਾਹੀਂ ਸੜਕ ਹਾਦਸਿਆਂ ਵਿੱਚ ਮਾਰੇ ਗਏ ਅਣਪਛਾਤੇ ਵਿਅਕਤੀਆਂ ਨੂੰ ਚੁੱਕਣ ਅਤੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਨਿਭਾਉਣ ਦਾ ਕੰਮ ਕਰਦੇ ਆ ਰਹੇ ਹਨ।
ਇਹ ਵੀ ਪੜ੍ਹੋ : Punjab Farmers Protest: ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਕੀ ਹਨ ਮੁੱਖ ਮੰਗਾਂ