Kulbir Singh Zira News: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਰਿਹਾਅ ਕਰਨ ਦੇ ਹੁਕਮ
Advertisement
Article Detail0/zeephh/zeephh1927890

Kulbir Singh Zira News: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਰਿਹਾਅ ਕਰਨ ਦੇ ਹੁਕਮ

Kulbir Singh Zira News: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਮਾਮਲੇ ਵਿੱਚ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਕੋਰਟ ਨੇ ਪੁੱਛਿਆ ਕਿ ਕਿਸੇ ਬੰਦੇ ਨੂੰ 24 ਘੰਟੇ ਤੋਂ ਜ਼ਿਆਦਾ ਕਿਸ ਤਰ੍ਹਾਂ ਰੱਖ ਸਕਦੇ ਹੋ ਜਿਸ ਦੀ 107/51 ਵਿੱਚ ਗ੍ਰਿਫਤਾਰੀ ਹੋਈ ਹੋਵੇ।

Kulbir Singh Zira News: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਰਿਹਾਅ ਕਰਨ ਦੇ ਹੁਕਮ

Kulbir Singh Zira News:  ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਕੋਰਟ ਨੇ ਪੁੱਛਿਆ ਕਿ ਕਿਸੇ ਬੰਦੇ ਨੂੰ 24 ਘੰਟੇ ਤੋਂ ਜ਼ਿਆਦਾ ਕਿਸ ਤਰ੍ਹਾਂ ਰੱਖ ਸਕਦੇ ਹੋ ਜਿਸ ਦੀ 107/51 ਵਿੱਚ ਗ੍ਰਿਫਤਾਰੀ ਹੋਈ ਹੋਵੇ। ਇਸ ਤੋਂ ਬਾਅਦ ਸਰਕਾਰੀ ਵਕੀਲ ਨੇ ਕਿਹਾ ਕਿ ਅਸੀਂ ਅੱਜ ਹੀ ਉਨ੍ਹਾਂ ਰਿਹਾਅ ਕਰਾਂਗਾ ਅਤੇ ਇਸ ਲਈ ਜ਼ੀਰਾ ਤੋਂ ਹੁਕਮ ਜਾਰੀ ਹੋ ਚੁੱਕੇ ਹਨ। ਇਸ ਮੌਕੇ ਜੇਲ੍ਹ ਅਫਸਰ ਵੀ ਮੌਜੂਦ ਸਨ। ਜਿਨ੍ਹਾਂ ਨੇ ਕਿਹਾ ਕਿ ਜ਼ੀਰਾ ਨੂੰ ਅੱਜ ਹੀ ਰਿਹਾਅ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਧਰਨੇ ਦੇ ਮਾਮਲੇ ਵਿੱਚ ਕੁਲਬੀਰ ਸਿੰਘ ਜ਼ੀਰਾ ਰੋਪੜ ਦੀ ਜੇਲ੍ਹ ਵਿੱਚ ਬੰਦ ਹਨ।

ਕਾਂਗਰਸ ਦੇ ਜ਼ੀਰਾ ਹਲਕੇ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਤੇ ਪ੍ਰਕਿਰਿਆ ਪੂਰੀ ਹੋਣ ਮਗਰੋਂ ਜ਼ੀਰਾ ਨੂੰ ਰੋਪੜ ਰ ਜੇਲ੍ਹ ’ਚੋ ਰਿਹਾਅ ਕਰ ਦਿੱਤਾ ਗਿਆ ਹੈ। ਜ਼ੀਰਾ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਇਸ ਔਖੀ ਘੜੀ ਵਿੱਚ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ।

ਗੌਰਤਲਬ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬੀਆਈਡੀਪੀਓ ਦਫ਼ਤਰ ਵਿੱਚ ਤਿੰਨ ਦਿਨ ਧਰਨਾ ਦਿੱਤਾ ਸੀ ਤੇ ਸਰਕਾਰੀ ਮੁਲਾਜ਼ਮਾਂ ਦੇ ਕਮਰਿਆਂ ਵਿੱਚ ਧਰਨਾ ਵੀ ਦਿੱਤਾ ਸੀ। ਇਸ ਮਗਰੋਂ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਇਲਜ਼ਾਮ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਗਰੋਂ ਪੁਲਿਸ ਵੱਲੋਂ 17 ਅਕਤੂਬਰ ਨੂੰ ਜ਼ੀਰਾ ਨੂੰ ਘਰੋਂ ਸਵੇਰੇ ਗ੍ਰਿਫਤਾਰ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੰਦੇ ਹੋਏ ਉਨ੍ਹਾਂ ਦੇ ਭਰਾ ਨੇ 19 ਅਕਤੂਬਰ ਦੇ ਕਾਰਜਕਾਰੀ ਮੈਜਿਸਟ੍ਰੇਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਇਸ ਤਹਿਤ ਕਿਹਾ ਗਿਆ ਸੀ ਕਿ ਜ਼ੀਰਾ ਨੂੰ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਨਜ਼ਰਬੰਦ ਕੀਤਾ ਸੀ। ਕੁਝ ਸਮਾਂ ਪਹਿਲਾਂ ਹੀ ਜਸਟਿਸ ਵਿਕਾਸ ਬਹਿਲ ਕੋਲ ਜ਼ੀਰਾ ਦੇ ਭਰਾ ਵੱਲੋਂ ਦਾਇਰ ਇਸ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। 

ਇਹ ਵੀ ਪੜ੍ਹੋ : Bishan Singh Bedi Death News: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ

 

Trending news