ਸੂਬਾ ਸਰਕਾਰ ਨੇ ਪਹਿਲਾਂ ਹੀ 31 ਦਸੰਬਰ 2021 ਤੱਕ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਸੀ। ਮੰਤਰੀ ਨੇ ਕਿਹਾ “ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਉਨ੍ਹਾਂ ਨੂੰ ਚਾਲੂ ਕਰਨਾ ਸੰਭਵ ਨਹੀਂ ਹੈ। PSPCL ਬਿਨੈਕਾਰ ਦੀ ਬੇਨਤੀ 'ਤੇ ਇਸਨੂੰ ਦੁਬਾਰਾ ਜਾਰੀ ਕਰੇਗਾ।
Trending Photos
ਚੰਡੀਗੜ: ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਲਿਆ ਵੱਡਾ ਫੈਸਲਾ ਇਹ ਫੈਸਲਾ ਬਿਜਲੀ ਦੇ ਬਕਾਇਆ ਬਿੱਲ ਨਾਲ ਸਬੰਧਤ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ 2021 ਤੱਕ ਸਾਰੇ ਘਰੇਲੂ ਗਾਹਕਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰ ਦਿੱਤਾ ਹੈ। ਘਰੇਲੂ ਗਾਹਕਾਂ ਦੇ ਦਸੰਬਰ 2021 ਤੱਕ ਦੇ ਸਾਰੇ ਬਕਾਇਆ ਬਿੱਲ ਅਤੇ ਜਿਨ੍ਹਾਂ ਦਾ 30 ਜੂਨ, 2022 ਤੱਕ ਭੁਗਤਾਨ ਨਹੀਂ ਕੀਤਾ ਗਿਆ ਸੀ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ।
"ਜੋ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਨੂੰ ਚਾਲੂ ਕਰਨਾ ਸੰਭਵ ਨਹੀਂ"
ਸੂਬਾ ਸਰਕਾਰ ਨੇ ਪਹਿਲਾਂ ਹੀ 31 ਦਸੰਬਰ 2021 ਤੱਕ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਸੀ। ਮੰਤਰੀ ਨੇ ਕਿਹਾ “ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਉਨ੍ਹਾਂ ਨੂੰ ਚਾਲੂ ਕਰਨਾ ਸੰਭਵ ਨਹੀਂ ਹੈ। PSPCL ਬਿਨੈਕਾਰ ਦੀ ਬੇਨਤੀ 'ਤੇ ਇਸਨੂੰ ਦੁਬਾਰਾ ਜਾਰੀ ਕਰੇਗਾ। ਇਹ ਫੀਸ ਖਪਤਕਾਰਾਂ ਨੂੰ ਅਦਾ ਕਰਨੀ ਪੈਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜੁਲਾਈ ਤੋਂ ਸਾਰੇ ਯੋਗ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ।
WATCH LIVE TV