Mansa News: ਮਾਨਸਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ
Advertisement
Article Detail0/zeephh/zeephh2469656

Mansa News: ਮਾਨਸਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

Mansa News: 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮਾਨਸਾ ਪੁਲਿਸ ਵੱਲੋਂ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿਚੋਂ ਫਲੈਗ ਮਾਰਚ ਕੀਤਾ ਗਿਆ।

Mansa News: ਮਾਨਸਾ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

Mansa News: 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮਾਨਸਾ ਪੁਲਿਸ ਵੱਲੋਂ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿਚੋਂ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਬਿਨਾਂ ਡਰ ਪਏ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦੇਣ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਵਿੱਚ ਹੋ ਰਹੀਆਂ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਸ਼ਾਂਤੀ ਪੂਰਵਕ ਨੇਪਰੀ ਚਾੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ। ਅੱਜ ਮਾਨਸਾ ਵਿੱਚ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿਚੋਂ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹਾਂ ਵੀ ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਵਿੱਚ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦੇਣ ਲਈ ਅਤੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਲੋਕਾਂ ਦੇ ਵਿੱਚ ਸ਼ਾਂਤੀ ਬਣੀ ਰਹੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਵੀ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਫਲੈਗ ਮਾਰਚ ਕੀਤਾ ਗਿਆ ਸੀ ਅਤੇ ਅੱਜ ਵੀ ਸਬ ਡਵੀਜ਼ਨਾਂ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ। 
ਉਨ੍ਹਾਂ ਨੇ ਕਿਹਾ ਕਿ ਅੱਜ ਮਾਨਸਾ ਸ਼ਹਿਰ ਤੇ ਵੱਖ-ਵੱਖ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Dussehra 2024​ Live Updates: ਦੁਸਹਿਰੇ ਦਾ ਤਿਉਹਾਰ ਅੱਜ, PM ਨਰਿੰਦਰ ਮੋਦੀ ਸਮੇਤ ਕਈ ਲੀਡਰਾਂ ਨੇ ਟਵੀਟ ਕਰ ਦਿੱਤੀ ਵਧਾਈ

ਉਨ੍ਹਾਂ ਨੇ ਕਿਹਾ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਦੀ ਕੋਸ਼ਿਸ਼ ਕਰਦਾ ਹੈ ਤਾਂ ਪੁਲਿਸ ਵੱਲੋਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Dussehra 2024:​ ਚੰਡੀਗੜ੍ਹ 'ਚ ਇਨ੍ਹਾਂ 31 ਥਾਵਾਂ 'ਤੇ ਸਾੜਿਆ ਜਾਵੇਗਾ ਰਾਵਣ, ਸੈਕਟਰ-46 'ਚ 101 ਫੁੱਟ ਉੱਚਾ ਪੁਤਲਾ

Trending news