Pathankot Illegal Mining: ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ! 5 ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਜ਼ਬਤ, 4 ਗ੍ਰਿਫਤਾਰ
Advertisement
Article Detail0/zeephh/zeephh2394320

Pathankot Illegal Mining: ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ! 5 ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਜ਼ਬਤ, 4 ਗ੍ਰਿਫਤਾਰ

Pathankot Illegal Mining: ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਪੁਲਿਸ ਵੱਲੋਂ  5 ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ 4 ਗ੍ਰਿਫਤਾਰ ਕੀਤੇ ਗਏ ਹਨ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਠਾਨਕੋਟ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

 

Pathankot Illegal Mining: ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ! 5 ਟਰੈਕਟਰ ਟਰਾਲੀਆਂ ਅਤੇ ਇੱਕ ਜੇਸੀਬੀ ਜ਼ਬਤ, 4 ਗ੍ਰਿਫਤਾਰ

Pathankot Illegal Mining: ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਹਿਮਾਚਲ ਪੰਜਾਬ ਬਾਰਡਰ 'ਤੇ ਨਜਾਇਜ਼ ਮਾਈਨਿੰਗ ਕਰਦੇ ਹੋਏ 5 ਟਰੈਕਟਰ ਟਰਾਲੀਆਂ, ਇਕ ਜੇ.ਸੀ.ਬੀ ਮਸ਼ੀਨ ਜ਼ਬਤ  ਕੀਤੇ ਗਏ ਹਨ। ਇਸ ਦੇ ਨਾਲ ਹੀ  4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਬਰਸਾਤਾਂ ਦੇ ਮੌਸਮ ਵਿੱਚ ਵੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਆਪਣੇ ਇਸ ਗੰਦੇ ਧੰਦੇ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਿਮਾਚਲ ਅਤੇ ਪੰਜਾਬ ਦੀ ਸਰਹੱਦ 'ਤੇ ਜਾ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਸਨ।

ਇਹ ਵੀ ਪੜ੍ਹੋ:  Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
 

ਹੁਣ ਇਸ 'ਤੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 5 ਟਰੈਕਟਰ ਟਰਾਲੀਆਂ, ਇਕ ਟਿੱਪਰ ਨੂੰ ਕਾਬੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹਿਮਾਚਲ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਨਾਜਾਇਜ਼ ਮਾਈਨਿੰਗ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:Cyber ​​Crime: ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਵਿਅਕਤੀ ਕਾਬੂ
 

 

Trending news