Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਬਾਕੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਅੱਜ ਸਾਰੇ ਹੀ ਆਗੂ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਬਾਕੀ ਸਾਰੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਿਲੀ ਧਾਰਮਿਕ ਸਜ਼ਾ ਅਨੁਸਾਰ ਸੇਵਾ ਕੀਤੀ।
ਸੁਖਬੀਰ ਸਿੰਘ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾਈ।
ਸੁਖਦੇਵ ਸਿੰਘ ਢੀਂਡਸਾ ਨੇ ਵੀ ਸੇਵਾਦਾਰ ਵਾਲਾ ਚੋਲਾ ਪਾਕੇ ਹੱਥ ਵਿਚ ਬਰਛਾ ਫੜ ਕੇ ਘੰਟਾ ਘਰ ਡਿਓੜੀ ਵਿਖੇ ਪਹਿਰੇਦਾਰੀ ਕੀਤੀ। ਦੋਵੇਂ ਆਗੂ ਘੰਟਾ ਘਰ ਡਿਓੜੀ ਦੇ ਦੋਨੇ ਪਾਸੇ ਵੀਲ੍ਹ ਚੇਅਰ ’ਤੇ ਬੈਠ ਕੇ ਇਹ ਸੇਵਾ ਨਿਭਾਈ।
ਸੁਖਬੀਰ ਸਿੰਘ ਨੇ ਲੰਗਰ ਵਿੱਚ ਜੂਠੇ ਬਰਤਨਾਂ ਦੀ ਸੇਵਾ ਨਿਭਾਈ, ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੂੰਦੜ, ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਹੋਰ ਕਈ ਅਕਾਲੀ ਆਗੂ ਮੌਜੂਦ ਸਨ।
ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ‘ਚ ਭਾਂਡੇ ਮਾਂਜਣ ਦੀ ਸੇਵਾ ਨਿਭਾਈ।
ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਟਾਇਲਟਾਂ ਦੀ ਸਫਾਈ ਕੀਤੀ।
ਬਿਕਰਮ ਸਿੰਘ ਮਜੀਠੀਆ ਨੇ ਵੀ ਟਾਇਲਟਾਂ ਦੀ ਸਫਾਈ ਕੀਤੀ। ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ। ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ।
ट्रेन्डिंग फोटोज़