Advertisement
Photo Details/zeephh/zeephh2650242
photoDetails0hindi

Sukhbir Badal ਦੀ ਧੀ ਹਰਕੀਰਤ ਕੌਰ ਬਾਦਲ ਦੀ ਰਿਸੈਪਸ਼ਨ ਵਿੱਚ ਰਾਜਨੀਤਕ ਤੋਂ ਲੈ ਕੇ ਮਸਹੂਰ ਹਸਤੀਆਂ ਨੇ ਕੀਤੀ ਸ਼ਿਰਕਤ, ਦੇਖੋ ਤਸਵੀਰਾਂ

Sukhbir Singh Badal Daughter Reception: ਸੁਖਬੀਰ ਸਿੰਘ ਬਾਦਲ ਦੀ ਧੀ ਵੱਡੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਹਰਕੀਰਤ ਕੌਰ ਬਾਦਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਮੌਕੇ ਵੱਖ-ਵੱਖ ਰਾਜਨੀਤਕ, ਧਾਰਮਿਕ ਹਸਤੀਆਂ ਸਮੇਤ ਕਈ ਪੰਜਾਬ ਕਲਾਕਾਰ ਵੀ ਇਸ ਪਾਰਟੀ ਦੌਰਾਨ ਮੌਜੂਦ ਰਹੇ।

1/10

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੋਂ ਇਲਾਵਾ ਹੋਰ ਵੀ ਕਈ ਪਾਰਟੀਆਂ ਦੇ ਰਾਜਨੀਤਕ ਹਸਤੀਆਂ ਮੌਜੂਦ ਰਹੀਆਂ।

 

2/10

ਇਸ ਤੋਂ ਇਲਾਵਾ ਰਾਧਾ ਸੁਆਮੀ ਮੁਖੀ ਗੁਰਿੰਦਰ ਢਿੱਲੋਂ ਅਤੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਵੀ ਮੌਜੂਦ ਰਹੇ।

 

3/10

ਰਿਸੈਪਸ਼ਨ ਪਾਰਟੀ ਵਿੱਚ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ, ਕੇਂਦਰ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਤਰੁਣ ਚੁੱਘ, ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀ ਸ਼ਮੂਲੀਅਤ ਕੀਤੀ

 

4/10

ਇਸ ਪਾਰਟੀ ਵਿੱਚ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਫਾਰੂਕ ਅਬਦੁੱਲਾ ਨੇ ਵੀ ਸ਼ਿਰਕਤ ਕੀਤੀ।

 

5/10

ਪਾਰਟੀ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਅਤੇ ਕੈਬਨਿਟ ਮੰਤਰੀ ਅਨਿਲ ਵਿਜ ਵੀ ਪਹੁੰਚੇ।

 

6/10

ਹਿਮਾਚਲ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਵੀ ਹਰਕੀਰਤ ਕੌਰ ਬਾਦਲ ਦੀ ਰਿਸੈਪਸ਼ਨ ਵਿੱਚ ਮੌਜੂਦ ਰਹੇ।

 

7/10

ਕਾਂਗਰਸੀ ਵਿਧਾਇਕ ਅਤੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਅਤੇ ਲਾਲ ਸਿੰਘ ਨੇ ਵੀ ਸ਼ਿਰਕਤ ਕੀਤੀ।

 

8/10

ਰਿਸੈਪਸ਼ਨ ਪਾਰਟੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਵੀ ਨਜ਼ਰ ਆਏ। ਜਿਨ੍ਹਾਂ ਵਿੱਚੋਂ ਡਾ. ਸੁਖਵਿੰਦਰ ਸੁੱਖੀ, ਗੁਰਪ੍ਰੀਤ ਸਿੰਘ ਜੀਪੀ ਅਤੇ ਜਸਵੀਰ ਸਿੰਘ ਗੜ੍ਹੀ ਸਨ।

 

9/10

ਰਿਸੈਪਸ਼ਨ ਪਾਰਟੀ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਪ੍ਰੀਤ ਘੁੱਗੀ, ਬੱਬੂ ਮਾਨ ਅਤੇ ਗਿੱਪੀ ਗਰੇਵਾਨ ਨੇ ਵੀ ਪਹੁੰਚੇ।

 

10/10

ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਸਪੀਕਰ ਨੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।