Amritsar Encounter: ਅੰਮ੍ਰਿਤਸਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ 3 ਗੈਂਗਸਟਰਾਂ ਨੇ ਪੁਲਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ਉਤੇ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।
Trending Photos
Amritsar Encounter (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ 3 ਗੈਂਗਸਟਰਾਂ ਨੇ ਪੁਲਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ਉਤੇ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਜਦ ਗੈਂਗਸਟਰਾਂ ਨੂੰ ਪੁਲਿਸ ਆਪਣੀ ਗੱਡੀ ਵਿੱਚ ਲੈ ਕੇ ਆ ਰਹੀ ਸੀ ਤਾਂ ਇਨ੍ਹਾਂ ਵਿੱਚੋਂ ਇਕ ਗੈਂਗਸਟਰ ਨੇ ਆਪਣੀ ਤਬੀਅਤ ਖ਼ਰਾਬ ਹੋਣ ਦਾ ਬਹਾਨਾ ਲਗਾ ਕੇ ਗੱਡੀ ਰੁਕਵਾਈ ਗਈ ਅਤੇ ਗੱਡੀ ਰੁਕਵਾਉਣ ਤੋਂ ਬਾਅਦ ਇੱਕ ਗੈਂਗਸਟਰ ਨੇ ਪੁਲਿਸ ਮੁਲਾਜ਼ਮ ਦਾ ਪਿਸਤੌਲ ਖੋਹ ਕੇ ਗੋਲੀ ਚਲਾ ਦਿੱਤੀ।
ਇਸ ਮੌਕੇ ਘਟਨਾ ਸਥਲ ਤੇ ਪੁੱਜੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਟੀਮ ਵੱਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਟੀਮ ਨੇ ਤਿੰਨ ਗੈਂਗਸਟਰ ਕਾਬੂ ਕੀਤੇ ਹਨ। ਜੋ ਕਿ ਵਿਦੇਸ਼ਾਂ ਵਿੱਚ ਬੈਠੇ ਹੈਪੀ ਪਸ਼ੀਆ ਤੇ ਉਸਦੇ ਸਾਥੀਆਂ ਦੇ ਇਸ਼ਾਰੇ ਦੇ ਕੰਮ ਕਰਦੇ ਸਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦੇ ਕੋਲੋਂ ਤਿੰਨ ਪਿਸਟਲ ਅਤੇ ਕੁਝ ਰੋਂਦ ਵੀ ਬਰਾਮਦ ਕੀਤੇ ਗਏ ਹਨ। ਇਹ ਤਿੰਨੋਂ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ।
ਇਨ੍ਹਾਂ ਦੇ ਨਾਂ ਲਵਪ੍ਰੀਤ ਸਿੰਘ, ਬੂਟਾ ਸਿੰਘ ਅਤੇ ਕਰਨਦੀਪ ਸਿੰਘ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਜਦੋਂ ਰਿਕਵਰੀ ਕਰਨ ਲੱਗੇ ਤਾਂ ਲਵਪ੍ਰੀਤ ਸਿੰਘ ਵੱਲੋਂ ਅਧਿਕਾਰੀ ਗੁਰਜੀਤ ਸਿੰਘ ਦੀ ਪਿਸਤੌਲ ਫੜ ਕੇ ਗੋਲੀ ਚਲਾਈ ਗਈ ਪਰ ਗੋਲੀ ਕਿਸੇ ਪੁਲਿਸ ਅਧਿਕਾਰੀ ਨੂੰ ਨਹੀਂ ਲੱਗੀ ਜਿਸ ਦੇ ਚੱਲਦੇ ਪੁਲਿਸ ਅਧਿਕਾਰੀਆਂ ਵੱਲੋਂ ਜੋ ਫਾਇਰਿੰਗ ਕਰਦੇ ਹੋਏ ਲਵਪ੍ਰੀਤ ਸਿੰਘ ਤੇ ਬੂਟਾ ਸਿੰਘ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਹ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਫਤਿਹਗੜ੍ਹ ਚੂੜੀਆਂ ਰੋਡ ਉਤੇ ਜੋ ਬੰਬ ਧਮਾਕਾ ਹੋਇਆ ਸੀ ਉਹ ਵੀ ਇਨ੍ਹਾਂ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਜੋ ਹਥਿਆਰ ਸਪਲਾਈ ਹੁੰਦੇ ਹਨ ਉਹ ਬੂਟਾ ਸਿੰਘ ਦਾ ਭਰਾ ਜੋ ਦੁਬਈ ਵਿੱਚ ਬੈਠਾ ਹੈ ਜਿਸ ਦੇ ਹੈਪੀ ਪਸ਼ੀਆ ਤੇ ਹੋਰ ਸਾਥੀਆਂ ਦੇ ਨਾਲ ਸੰਬੰਧ ਹਨ ਉਨ੍ਹਾਂ ਦੇ ਰਸਤੇ ਤੋਂ ਹੁੰਦੇ ਸਨ।
ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਹੋਰ ਕਿੱਥੋਂ ਕਿੱਥੋਂ ਹਥਿਆਰ ਸਪਲਾਈ ਹੁੰਦੇ ਹਨ ਤੇ ਇਨ੍ਹਾਂ ਦਾ ਨੈਟਵਰਕ ਹੋਰ ਕਿਸ ਦੇ ਨਾਲ ਹੈ ਇਹ ਸਾਰੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਬੂਟਾ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।