Fazilka News: ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ ਪਿਤਾ-ਪੁੱਤਰ ਦੀ ਹੱਤਿਆ ਦਾ ਮਾਮਲਾ; 3 ਗ੍ਰਿਫ਼ਤਾਰ
Advertisement
Article Detail0/zeephh/zeephh2344587

Fazilka News: ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ ਪਿਤਾ-ਪੁੱਤਰ ਦੀ ਹੱਤਿਆ ਦਾ ਮਾਮਲਾ; 3 ਗ੍ਰਿਫ਼ਤਾਰ

 Fazilka News: ਫਾਜ਼ਿਲਕਾ ਪੁਲਿਸ ਨੇ 24 ਘੰਟੇ ਵਿੱਚ ਪਿੰਡ ਪਾਕਾ ਵਿੱਚ ਹੋਈ ਪਿਤਾ-ਪੁੱਤਰ ਦੀ ਹੱਤਿਆ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ।

 Fazilka News: ਪੁਲਿਸ ਨੇ 24 ਘੰਟਿਆਂ 'ਚ ਸੁਲਝਾਇਆ ਪਿਤਾ-ਪੁੱਤਰ ਦੀ ਹੱਤਿਆ ਦਾ ਮਾਮਲਾ; 3 ਗ੍ਰਿਫ਼ਤਾਰ

Fazilka News: ਫਾਜ਼ਿਲਕਾ ਪੁਲਿਸ ਨੇ 24 ਘੰਟੇ ਵਿੱਚ ਪਿੰਡ ਪਾਕਾ ਵਿੱਚ ਹੋਈ ਪਿਤਾ-ਪੁੱਤਰ ਦੀ ਹੱਤਿਆ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਚਾਰ ਲੋਕਾਂ ਖਿਲਾਫ਼ ਦਰਜ ਕੀਤੇ ਗਏ ਮੁਕੱਦਮੇ ਵਿੱਚੋਂ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਵਿੱਚ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਇਸਤੇਮਾਲ ਕੀਤਾ ਗਿਆ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Batala News: ਬਟਾਲਾ 'ਚ ਨਹਾਉਂਦੇ ਸਮੇਂ ਵਾਪਰਿਆ ਹਾਦਸਾ! ਸਰਪੰਚ ਸਣੇ ਤਿੰਨ ਵਿਅਕਤੀ ਨਹਿਰ 'ਚ ਰੁੜ੍ਹੇ

ਕਾਬਿਲੇਗੌਰ ਹੈ ਕਿ ਬੀਤੇ ਦਿਨ ਫਾਜ਼ਿਲਕਾ ਦੇ ਪਿੰਡ ਪਾਕਾ ਵਿੱਚ ਖੇਤ ਵਿੱਚ ਪਾਣੀ ਦੀ ਬਾਰੀ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਗੋਲੀਆਂ ਮਾਰ ਕੇ ਪਿਤਾ ਪੁੱਤਰ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਜ਼ਮੀਨ ਠੇਕੇ ਉਤੇ ਲੈਣ ਦੀ ਰੰਜ਼ਿਸ਼ ਦੇ ਚੱਲਦੇ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਫਾਜ਼ਿਲਕਾ 'ਚ ਪਿਤਾ-ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ 'ਤੇ ਹਮਲਾ ਕਰਨ ਵਾਲੇ ਦੋਵੇਂ ਇਕ ਹੀ ਪਿੰਡ ਦੇ ਰਹਿਣ ਵਾਲੇ ਸਨ। ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਸੀ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ 'ਚ ਹੀ ਕਰੀਬ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ, ਜਿਸ 'ਤੇ ਉਸ ਦਾ ਭਰਾ ਪਹਿਲਾਂ ਵੀ ਖੇਤੀ ਕਰਦਾ ਸੀ ਨੇ ਠੇਕੇ 'ਤੇ ਲਿਆ ਸੀ, ਜੋ ਕਿ ਪਾਕਾ ਪਿੰਡ ਦੇ ਰਹਿਣ ਵਾਲੇ ਹਨ।

ਉਨ੍ਹਾਂ ਨੇ ਦੱਸਿਆ ਸੀ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਠੇਕੇ ਉਤੇ ਲਏ ਖੇਤਾਂ ਨੂੰ ਪਾਣੀ ਲਾ ਰਹੇ ਸਨ ਕਿ ਇਸ ਦੌਰਾਨ ਮੁਲਜ਼ਮਾਂ ਨੇ ਮੌਕੇ ਉਤੇ ਆ ਕੇ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਫਿਰ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀ ਮਾਰ ਦਿੱਤੀ।

ਕਾਰਜ ਸਿੰਘ ਨੇ ਦੱਸਿਆ ਸੀ ਕਿ ਪਹਿਲਾਂ ਮੁਲਜ਼ਮ ਇਹ ਜ਼ਮੀਨ ਠੇਕੇ ਉਤੇ ਲੈ ਕੇ ਖੇਤੀ ਕਰਦੇ ਸਨ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਉਸ ਦਾ ਭਰਾ ਅਵਤਾਰ ਸਿੰਘ ਖੇਤੀ ਕਰ ਰਿਹਾ ਸੀ, ਜਿਸ ਕਾਰਨ ਉਸ ਦੇ ਭਰਾ ਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Punjab Vigilance News: ਵਿਜੀਲੈਂਸ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦਾ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਕੀਤਾ ਗ੍ਰਿਫ਼ਤਾਰ

Trending news