Trending Photos
Ludhiana News: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠਣ ਦਾ ਐਲਾਨ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਵਾਲਾ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਿਨ੍ਹਾਂ ਦੀ ਸਿਹਤ ਜਾਂਚ ਲਈ ਉਨ੍ਹਾਂ ਨੂੰ ਲੁਧਿਆਣਾ ਦੇ ਦਿਆਨੰਦ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰ੍ਹਾਂ ਘੇਰਾਬੰਦੀ ਕੀਤੀ ਹੋਈ ਹੈ ਤੇ ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ। ਅੱਜ ਬਾਅਦ ਦੁਪਹਿਰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਵੀ ਉਨ੍ਹਾਂ ਨੂੰ ਮਿਲਣ ਲਈ ਡੀਐਮਸੀ ਪਹੁੰਚੇ ਸਨ ਪਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਕੀਤੀ ਮੰਗ
ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵੱਈਏ ਬੇਹੱਦ ਮਾੜਾ ਹੈ। ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁੱਤੇ ਪਏ ਨੂੰ ਹਿਰਾਸਤ ਵਿਚ ਲਿਆ, ਜਦੋਂ ਉਹ ਡੱਲੇਵਾਲਾ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ। ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।
ਇਹ ਵੀ ਪੜ੍ਹੋ : Jalandhar Encounter: ਜਲੰਧਰ ਵਿੱਚ ਪੁਲਿਸ ਐਨਕਾਊਂਟਰ, ਪੁਲਿਸ ਅਤੇ ਲਾਰੈਂਸ ਗਰੁੱਪ ਵਿਚਾਲੇ ਚੱਲੀਆਂ ਗੋਲੀਆਂ