PPCB: ਚਾਈਨਾ ਡੋਰ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਐਕਸ਼ਨ 'ਚ, ਜਾਨਲੇਵਾ ਡੋਰ ਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ
Advertisement
Article Detail0/zeephh/zeephh2588998

PPCB: ਚਾਈਨਾ ਡੋਰ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਐਕਸ਼ਨ 'ਚ, ਜਾਨਲੇਵਾ ਡੋਰ ਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ

PPCB: ਚਾਈਨਾ ਡੋਰ ਦੇ ਖਿਲਾਫ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਮੋਰਚਾ ਖੋਲਿਆ ਅਤੇ ਅਖ਼ਬਾਰਾਂ 'ਚ ਇਸ਼ਤਿਹਾਰ ਦਿੱਤਾ ਤੇ ਕਿਹਾ ਚਾਈਨਾ ਡੋਰ ਪਕੜਾਉ, ਇਨਾਮ ਪਾਉ

 

PPCB: ਚਾਈਨਾ ਡੋਰ ਖ਼ਿਲਾਫ਼ ਪ੍ਰਦੂਸ਼ਣ ਕੰਟਰੋਲ ਬੋਰਡ ਐਕਸ਼ਨ 'ਚ, ਜਾਨਲੇਵਾ ਡੋਰ ਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ

PPCB: ਬਸੰਤ ਦਾ ਤਿਉਹਾਰ ਨੇੜੇ ਹੀ ਆ ਰਿਹਾ ਹੈ। ਇਸ ਵਿੱਚ ਬੱਚੇ ਅਤੇ ਨੌਜਵਾਨ ਪਤੰਗ ਉਡਾਉਂਦੇ ਹਨ ਅਤੇ ਪਤੰਗ ਉਡਾਉਣ ਲਈ ਉਹ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ। ਖਤਰਨਾਕ ਚਾਈਨਾ ਡੋਰ 'ਤੇ ਸਰਕਾਰ ਨੇ ਲੰਬੇ ਸਮੇਂ ਤੋਂ ਪਾਬੰਦੀ ਲਗਾਈ ਹੈ ਪਰ ਫਿਰ ਵੀ ਇਸ ਨੂੰ ਕਈ ਦੁਕਾਨਦਾਰਾ ਦੇ ਵੱਲੋਂ ਵੇਚਿਆ ਜਾਂਦਾ ਸੀ। ਦੱਸ ਦਈਏ ਕਿ ਇਸ ਵਾਰ ਪੰਜਾਬ ਸਰਕਾਰ ਨੇ ਚਾਈਨਾ ਡੋਰ ਦੀ ਵਰਤੋਂ ਅਤੇ ਇਸਦੀ ਵਿਕਰੀ ਕਰਨ ਵਾਲੇ 'ਤੇ ਸਖਤ ਪਾਬੰਦੀ ਲਗਾਈ ਹੈ। 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵਾਤਾਵਰਨ ਭਵਨ, ਪਟਿਆਲਾ ਵੱਲੋਂ ਚਾਈਨਾ ਡੋਰ ਦੀ ਵਿਕਰੀ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਐਲਾਨ ਸਬੰਧੀ ਨੋਟੀਫਿਕੇਸ਼ਨ ਪੰਫਲੇਂਟ ਜਾਰੀ ਕਰਦੇ ਹੋਏ ਪੀਪੀਸੀਬੀ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਜ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ, ਸਰਕਾਰ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਆਪਣੇ ਨੋਟੀਫਿਕੇਸ਼ਨ ਨੰਬਰ 3/25/23- ਐਸਟੀਈ 4/293 ਮਿਤੀ 5 ਜੁਲਾਈ 2023 ਰਾਹੀਂ ਵਾਤਾਵਰਣ (ਸੁਰੱਖਿਆ) ਐਕਟ, 1986 ਦੇ ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ।

ਵਿਭਾਰ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਕੋਈ ਵੀ ਪਤੰਗ ਉਡਾਉਣ ਲਈ ਪਾਬੰਦੀਸ਼ੁਦਾ ਚਾਈਨਾ ਡੋਰ, ਨਾਈਲੋਨ, ਸਿੰਥੈਟਿਕ ਧਾਗੇ ਦੀ ਵਰਤੋਂ ਨਾ ਕਰ ਸਰਕਾਰ ਦੀ ਉਕਤ ਮੁਹਿੰਮ 'ਚ ਮਦਦ ਕਰਨ। ਜੇਕਰ ਕੋਈ ਚਾਈਨਾ ਡੋਰ ਦੀ ਵਿਕਰੀ ਅਤੇ ਖਰੀਦ ਫਰੋਖਤ ਕਰਦਾ ਹੈ ਤਾਂ ਉਸ ਦੀ ਸੂਚਨਾ ਦਿੱਤੇ ਗਏ ਟੋਲ ਫਰੀ ਨੰਬਰ 1800-180-2810 'ਤੇ ਦਿੱਤੀ ਜਾਵੇ।

Trending news