ਮਨੁੱਖਤਾ ਲਈ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਇਕ ਰਾਹ ਦਸੇਰਾ ਹੀ ਨਹੀਂ ਸਗੋਂ ਸਾਕਾਰਾਤਮਕ ਸੋਚ ਅਤੇ ਆਤਮਿਕ ਬਲ ਪ੍ਰਦਾਨ ਕਰਦਾ ਹੈ। ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਸੰਨ 1534 ਈ. ਨੂੰ ਪਿਤਾ ਹਰੀਦਾਸ ਜੀ ਅਤੇ ਮਾਤਾ ਦਇਆ ਕੌਰ ਜੀ ਦੇ ਘਰ ਚੂਨਾ ਮੰਡੀ ਲਾਹੌਰ ਵਿਖੇ ਹੋਇਆ।
Trending Photos
ਚੰਡੀਗੜ੍ਹ- ਮਨੁੱਖਤਾ ਲਈ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਇਕ ਰਾਹ ਦਸੇਰਾ ਹੀ ਨਹੀਂ ਸਗੋਂ ਸਾਕਾਰਾਤਮਕ ਸੋਚ ਅਤੇ ਆਤਮਿਕ ਬਲ ਪ੍ਰਦਾਨ ਕਰਦਾ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ। ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਵੱਲੋਂ ਕੀਤੀ ਗਈ ਸ੍ਰੀ ਗੁਰੂ ਰਾਮਦਾਸ ਜੀ ਦੀ ਸਿਫਤ ਪਾਵਨ ਗੁਰਬਾਣੀ ਅੰਦਰ ਰਾਮਕਲੀ ਵਾਰ ਵਿੱਚ ਦਰਜ ਹੈ-
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।। ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ।।
ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਸੰਨ 1534 ਈ. ਨੂੰ ਪਿਤਾ ਹਰੀਦਾਸ ਜੀ ਅਤੇ ਮਾਤਾ ਦਇਆ ਕੌਰ ਜੀ ਦੇ ਘਰ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਸ੍ਰੀ ਗੁਰੂ ਰਾਮਦਾਸ ਜੀ ਦਾ ਪਹਿਲਾ ਨਾਮ ਭਾਈ ਜੇਠਾ ਜੀ ਸੀ। 7 ਸਾਲ ਦੀ ਉਮਰ ਵਿੱਚ ਹੀ ਭਾਈ ਜੇਠਾ ਜੀ ਦੇ ਮਾਤਾ ਪਿਤਾ ਅਕਾਲ ਚਲਾਣਾ ਕਰ ਗਏ, ਜਿਸ ਤੋਂ ਬਾਅਦ ਉਨ੍ਹਾਂ ਦੇ ਨਾਨੀ ਜੀ ਉਨ੍ਹਾਂ ਅੰਮ੍ਰਿਤਸਰ ਦੇ ਬਾਰਸਕੇ ਆਪਣੇ ਨਾਲ ਲੈ ਆਉਂਦੇ ਹਨ। ਘਰ ਵਿੱਚ ਕੋਈ ਕਮਾਉਣ ਵਾਲਾ ਨਾ ਹੋਣ ਕਾਰਨ ਭਾਈ ਜੇਠਾ ਜੀ ਛੋਟੀ ਉਮਰੇ ਹੀ ਘੂੰਗਣੀਆਂ ਵੇਚ ਕੇ ਘਰ ਦਾ ਗੁਜ਼ਾਰਾ ਚਲਾਉਣ ਲੱਗੇ।
ਜਦੋਂ ਗੁਰੂ ਅਮਰਦਾਸ ਜੀ ਨੇ ਗੋਵਿੰਦਵਾਲ ਸਾਹਿਬ ਨਗਰ ਵਸਾਇਆ ਤਾਂ ਬਾਸਰਕੇ ਪਿੰਡ ਦੇ ਕਾਫੀ ਪਰਿਵਾਰਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਲਿਆਂਦਾ ਗਿਆ। ਇਹਨਾਂ ਵਿੱਚ ਭਾਈ ਜੇਠਾ ਜੀ ਵੀ ਉਹਨਾਂ ਦੀ ਨਾਨੀ ਜੀ ਦੇ ਨਾਲ ਗੋਵਿੰਦਵਾਲ ਸਾਹਿਬ ਆ ਗਏ। ਜਦੋਂ ਗੁਰੂ ਅਮਰਦਾਸ ਜੀ ਗੋਇੰਦਵਾਲ ਬਾਉਲੀ ਸਾਹਿਬ ਤਿਆਰ ਕਰਵਾ ਰਹੇ ਸਨ ਤਾਂ ਭਾਈ ਜੇਠਾ ਜੀ ਨੇ ਇਸ ਦੌਰਾਨ ਬਹੁਤ ਸੇਵਾ ਨਿਭਾਈ। ਭਾਈ ਜੇਠਾ ਜੀ ਦੀ ਸੇਵਾ ਅਤੇ ਨਿਮਰਤਾ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਬਹੁਤ ਪ੍ਰਸੰਨ ਹੋਏ।
ਸ੍ਰੀ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਦੀ ਸੇਵਾ ਦੇਖ ਕੇ ਆਪਣੀ ਪੁੱਤਰੀ ਬੀਬੀ ਭਾਨੀ ਜੀ ਦਾ ਵਿਆਹ ਉਨ੍ਹਾਂ ਨਾਲ ਕਰਵਾਇਆ। ਥੌੜਾਂ ਸਮੇਂ ਬੀਤਣ ਤੋਂ ਬਾਅਦ ਸਤੰਬਰ 1534 ਈਸਵੀ ਨੂੰ ਭਾਈ ਜੇਠਾ ਜੀ ਦੀ ਸੇਵਾ ਦੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰਤਾਗੱਦੀ ਦੀ ਜ਼ਿੰਮੇਵਾਰੀ ਸੌਂਪੀ ਤੇ ਭਾਈ ਜੇਠਾ ਜੀ ਦਾ ਨਾਮ ਬਦਲ ਕੇ ਸ੍ਰੀ ਗੁਰੂ ਰਾਮਦਾਸ ਜੀ ਰੱਖਿਆ। ਸ੍ਰੀ ਗੁਰੂ ਰਾਮਦਾਸ ਜੀ ਘਰ ਤਿੰਨ ਸਪੁੱਤਰਾਂ ਦਾ ਜਨਮ ਹੋਇਆ ਬਾਬਾ ਪ੍ਰਿਥੀ ਚੰਦ, ਮਹਾਂਦੇਵ ਜੀ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ।
ਗੁਰਤਾਗੱਦੀ ਮਿਲਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਵੱਲੋਂ ਗੁਰੂ ਅਮਰਦਾਸ ਸਾਹਿਬ ਜੀ ਦੇ ਕਹਿਣ ਤੇ ਗੁਰੂ ਕਾ ਚੱਕ ਨਗਰ ਵਸਾਇਆ। ਜਿਥੇ ਸਰੋਵਰ ਦੀ ਖੁਦਵਾਈ ਕਰਵਾਈ ਗਈ ਤੇ ਜਿਸਦਾ ਨਾਮ ਬਾਅਦ ਵਿੱਚ ਰਾਮਦਾਸਪੁਰ ਤੇ ਅੱਜ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਅੱਜ ਵੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਸਰੋਵਰ ਵਿੱਚ ਇਸ਼ਨਾਨ ਕਰਦੀਆਂ ਹਨ ਤੇ ਆਪਣੇ ਦੁੱਖ ਦੂਰ ਕਰਦੀਆਂ ਹਨ।
ਸ੍ਰੀ ਗੁਰੂ ਰਾਮਦਾਸ ਜੀ ਦੀ ਰਚਿਤ ਬਾਣੀ ਸਾਨੂੰ ਮਾਰਗ ਪਾਉਂਦੀ ਹੈ ਤੇ ਗੁਰੂ ਪ੍ਰਤੀ ਅਥਾਹ ਅਥਾਹ ਸ਼ਰਧਾ ਅਤੇ ਪਰੇਮ ਪੈਦਾ ਕਰਦੀ ਹੈ। ਆਪ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 31 ਰਾਗਾਂ ਵਿਚੋਂ 30 ਰਾਗਾਂ ਵਿੱਚ ਬਾਣੀ ਦਰਜ ਹੈ। ਸ੍ਰੀ ਗੁਰੂ ਰਾਮਦਾਸ ਜੀ ਨੇ ਆਨੰਦ ਕਾਰਜ ਲਈ ਲਾਵਾਂ ਵੀ ਉਚਾਰਣ ਕੀਤੀਆ ਜਿੰਨਾਂ ਨੂੰ ਪੜ੍ਹ ਕੇ ਅੱਜ ਕੱਲ੍ਹ ਹਰ ਸਿੱਖ ਦਾ ਵਿਆਹ ਹੁੰਦਾ ਹੈ।
1581 ਵਿੱਚ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਸਭ ਤੋਂ ਛੋਟੇ ਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰਤਾਗੱਦੀ ਸੌਂਪੀ ਤੇ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤ ਸਮਾਏ। ਸ਼੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਡੇ ਲਈ ਆਤਮ ਵਿਸ਼ਵਾਸ਼ ਅਤੇ ਚੜ੍ਹਦੀ ਕਲਾ ਦਾ ਮਾਰਗ ਹੈ। ਸ੍ਰੀ ਰਾਮਦਾਸ ਜੀ ਵਸਾਏ ਗਏ ਨਗਰ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿੱਚ ਅੱਜ ਵੀ ਬਖਸ਼ਿਸ਼ਾਂ ਖੁਲ੍ਹੀਆਂ ਵਰਤ ਰਹੀਆਂ ਤੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ।