Prem Singh Chandumajra: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
Trending Photos
Prem Singh Chandumajra: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਦੇ ਕੁਝ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਸ ਵਿੱਚ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਐਲਾਨਿਆ ਗਿਆ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ। ਜਿਸ ਦਾ ਸ਼ੁਕਰਾਨਾ ਕਰਨ ਲਈ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਆਏ ਹਨ ਤੇ ਗੁਰੂਆਂ ਦਾ ਓਟ ਆਸਰਾ ਲੈ ਕੇ ਉਹ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਉੱਥੇ ਹੀ ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਬਿਨਾਂ ਗਠਜੋੜ ਤੋਂ ਚੋਣ ਲੜਨ ਦੇ ਬਾਰੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਦਿਆਂ ਲਈ ਹਮੇਸ਼ਾ ਲੜਦਾ ਆਇਆ ਹੈ। ਇਸ ਵਾਰ ਵੀ ਉਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਦੇ ਲਈ ਆਪਣੀ ਲੜਾਈ ਜਾਰੀ ਰੱਖਦੇ ਹੋਏ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ 'ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ
ਉੱਥੇ ਹੀ ਉਨ੍ਹਾਂ ਨੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਛੋਟੀ ਸੋਚ ਦਾ ਨਤੀਜਾ ਹੈ। ਜਿਸਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਿਆਸੀ ਸਫਰ ਉਤੇ ਇੱਕ ਝਾਤ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਦਿਆਰਥੀ ਜੀਵਨ ਦੌਰਾਨ ਹੀ ਸਿਆਸਤ ਵਿੱਚ ਪੈਰ ਧਰ ਲਿਆ ਸੀ। ਵਿਦਿਆਰਥੀ ਜੀਵਨ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਕਾਲੀ ਨੇਤਾ ਹਰਚਰਨ ਸਿੰਘ ਲੌਂਗੋਵਾਲ ਦੇ ਸੰਪਰਕ ਵਿੱਚ ਆਏ, ਜਿਨ੍ਹਾਂ ਨੇ ਚੰਦੂਮਾਜਰਾ ਨੂੰ ਯੂਥ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਦੇ ਰੂਪ 'ਚ ਨਿਯੁਕਤ ਕੀਤਾ ਸੀ।
ਚੰਦੂਮਾਜਰਾ 1985 'ਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ।
ਉਹ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣੇ। ਉਹ 1996 'ਚ ਸੰਤ ਰਾਮ ਸਿੰਗਲਾ ਨੂੰ ਹਰਾ ਕੇ 11ਵੀਂ ਲੋਕ ਸਭਾ ਲਈ ਚੁਣੇ ਗਏ ਸਨ ਤੇ 1998 'ਚ ਕੈਪਟਨ ਨੂੰ ਹਰਾ ਕੇ 12ਵੀਂ ਲੋਕ ਸਭਾ ਲਈ ਚੁਣੇ ਗਏ ਸਨ। 2014 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਨੇਤਾ ਅੰਬਿਕਾ ਸੋਨੀ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।