Ludhiana News: ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ।
Trending Photos
Ludhiana News(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵੱਲੋਂ ਦੇਰ ਰਾਤ ਭਾਰੀ ਹੰਗਾਮਾ ਕੀਤਾ ਗਿਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇਕ ਕੈਦੀ ਦੀ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ ਹੈ। ਇਸ ਮਗਰੋਂ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ। ਖੜਗ ਸਿੰਘ ਖਿਲਾਫ ਥਾਣਾ ਰਾਹੋਂ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 34 ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ 'ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ।
ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਸਾਰੀ ਘਟਨਾ ਸਬੰਧੀ ਜੇਲ ਸੁਪਰਡੈਂਟ ਨਾਲ ਫੋਨ ਤੇ ਗੱਲ ਕੀਤੀ ਗਈ ਉਹਨਾਂ ਨੇ ਕਿਹਾ ਕਿ ਇਕ ਕੈਦੀ ਦੀ ਤਬੀਅਤ ਖਰਾਬ ਹੋਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਜਿੱਥੇ ਕਿ ਉਸ ਦੀ ਸ਼ੂਗਰ ਜਿਆਦਾ ਹੋਣ ਕਾਰਨ ਉਸਦੀ ਮੌਤ ਹੋ ਗਈ।ਜਿਸ ਤੋਂ ਬਾਅਦ ਉਸ ਦੇ ਹਾਤੇ ਦੇ ਸਾਥੀਆ ਨੇ ਰੌਲਾ ਪਾਇਆ ਸੀ। ਪਰ ਉਹਨਾਂ ਨੂੰ ਸਮਝਿਆ ਗਿਆ ਤਾਂ ਉਹ ਸ਼ਾਂਤ ਹੋ ਗਏ ਸਨ।
ਇਹ ਵੀ ਪੜ੍ਹੋ: ਵਾਜਬ ਭਾਅ ਨਾ ਮਿਲਣ ਕਰਕੇ ਕਿਸਾਨ ਪਰੇਸ਼ਾਨ, ਮਹਿੰਗਾਈ ਨੇ ਰਸੋਈ ਚੋਂ ਹਰੀਆਂ ਸਬਜ਼ੀਆਂ ਕੀਤੀਆਂ ਗਾਇਬ