Mansa News: ਮਾਨਸਾ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2267800

Mansa News: ਮਾਨਸਾ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

Mansa News:  ਮਾਨਸਾ ਵਿੱਚ ਅੱਜ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। 

Mansa News: ਮਾਨਸਾ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

Mansa News: ਮਾਨਸਾ ਵਿੱਚ ਅੱਜ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਆਉਣ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿੱਚ ਮੋਦੀ ਸਰਕਾਰ ਵੱਲੋਂ 700 ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਹੈ ਤੇ ਮੋਦੀ ਸਰਕਾਰ ਵੱਲੋਂ ਮੰਗੀਆਂ ਹੋਈਆਂ ਕਿਸਾਨਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕੇਂਦਰੀ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਮਾਨਸਾ ਪਹੁੰਚਣ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਲਿਆਂਦੇ ਗਏ ਸੀ ਜਿਸ ਵਿੱਚ 700 ਕਿਸਾਨ ਸ਼ਹੀਦ ਹੋ ਗਏ ਤੇ ਉਸ ਤੋਂ ਬਾਅਦ ਵੀ ਮੋਦੀ ਸਰਕਾਰ ਨੇ ਮੰਨੀਆਂ ਹੋਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ।

ਇਸ ਦੇ ਚੱਲਦਿਆਂ ਅੱਜ ਮਾਨਸਾ ਵਿੱਚ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਐਲਾਨ ਹੈ ਕਿ ਭਾਜਪਾ ਦਾ ਕਿਸਾਨਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ ਤੇ ਕੋਈ ਵੀ ਭਾਜਪਾ ਦਾ ਨੇਤਾ ਆਉਂਦਾ ਹੈ ਤਾਂ ਉਸ ਦਾ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ : Dhuri News: ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, 1100 ਰੁਪਏ ਮਿਲਣਗੇ

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ ਹੈ ਕਿ ਭਾਜਪਾ ਨੂੰ ਵੋਟ ਨਹੀਂ ਦਿੱਤਾ ਜਾਵੇਗਾ। ਹੋਰ ਕਿਸੇ ਵੀ ਪਾਰਟੀ ਨੂੰ ਵੋਟ ਦੇ ਸਕਦੇ ਹੋ ਕਿਉਂਕਿ ਭਾਜਪਾ ਦੀ ਸਰਕਾਰ ਨੇ ਕਿਸਾਨਾਂ ਉਤੇ ਤਸ਼ੱਦਦ ਕੀਤੇ ਹਨ ਤੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗ

 

Trending news