Dal Khalsa Protest News: ਗੁਰਦਾਸਪੁਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਰਹਿਣ ਵਾਲੇ ਦਲ ਖਾਲਸਾ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਸਾਰਿਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਾਂ ਜੋ ਉਹ ਮਾਰਚ ਲਈ ਨਾ ਜਾ ਸਕੇ।
Trending Photos
Dal Khalsa Protest News: ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸਿੱਖ ਮਸਲਿਆਂ ਨੂੰ ਲੈ ਕੇ ਗਣਤੰਤਰ ਦਿਵਸ ਤੋਂ ਪਹਿਲਾਂ ਅੱਜ 25 ਜਨਵਰੀ ਨੂੰ ਵੱਖ-ਵੱਖ ਥਾਵਾਂ ’ਤੇ ਰੋਸ ਮਾਰਚ ਕੀਤਾ ਜਾਣਾ ਸੀ ਪਰ ਅੱਜ ਦਿਨ ਚੜ੍ਹਨ ਤੋਂ ਪਹਿਲਾਂ ਪੁਲਿਸ ਵਲੋਂ ਦਲ ਖਾਲਸਾ ਦੇ ਸਾਰੇ ਮੈਂਬਰਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਗੁਰਦਾਸਪੁਰ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਰਹਿਣ ਵਾਲੇ ਦਲ ਖਾਲਸਾ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਸਾਰਿਆਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਤਾਂ ਜੋ ਉਹ ਮਾਰਚ ਲਈ ਨਾ ਜਾ ਸਕੇ।
ਕੰਵਰਪਾਲ ਸਿੰਘ ਬਿੱਟੂ ਨੇ ਜ਼ੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਉਹਨਾਂ ਨੂੰ ਪੁਲਿਸ ਦੇ ਵੱਲੋਂ ਗੁਰਦਾਸਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਨਾਂ ਦੇ ਘਰ ਸਵੇਰੇ 6 ਤੋਂ ਹੀ ਪੁਲਿਸ ਆ ਚੁੱਕੀ ਹੈ, ਉਨਾਂ ਨੇ ਕਿਹਾ ਕਿ ਅਸੀਂ ਪੁਲਿਸ ਦਾ ਵਿਰੋਧ ਕਰਦੇ ਹਾਂ ਕਿਉਂਕਿ ਅਸੀਂ ਵੀ ਸੰਵਿਧਾਨਿਕ ਤਰੀਕੇ ਦੇ ਨਾਲ ਅੱਜ ਗੁਰਦਾਸਪੁਰ ਵਿਖੇ ਇੱਕ ਮਾਰਚ ਕੱਢਣਾ ਸੀ।
ਸਿਵਿਲ ਲਾਈਨ ਪੁਲਿਸ ਸਟੇਸ਼ਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਉਹਨਾਂ ਦੇ ਵੱਲੋਂ ਦਲ ਖਾਲਸਾ ਦੇ ਆਗੂ ਕਵਲਪਾਲ ਸਿੰਘ ਬਿੱਟੂ ਦੇ ਘਰ ਪਹੁੰਚੇ ਹੈ ਤੇ ਅਤੇ ਉਹਨਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਅੱਜਕ ਆਪਣੇ ਘਰੋਂ ਬਾਹਰ ਨਾ ਨਿਕਲਣ।
ਦੂਜੇ ਪਾਸੇ ਦਲ ਖਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਬਠਿੰਡਾ ਤੇ ਹੋਰਾਂ ਨੂੰ ਘਰਾਂ ਅੰਦਰ ਨਜ਼ਰਬੰਦ ਕਰ ਦਿੱਤਾ ਗਿਆ। ਪੁਲਿਸ ਵਲੋਂ ਇੰਨ੍ਹਾਂ ਆਗੂਆਂ ਦੇ ਘਰਾਂ ਦੇ ਅੰਦਰ ਤੇ ਬਾਹਰ ਪਹਿਰਾ ਦਿੱਤਾ ਜਾ ਰਿਹਾ ਹੈ। ਬਾਬਾ ਹਰਦੀਪ ਸਿੰਘ ਵਲੋਂ ਅੱਜ ਮਾਨਸਾ ਵਿਖੇ ਹੋਣ ਵਾਲੇ ਰੋਸ ਮਾਰਚ ਦੀ ਅਗਵਾਈ ਕੀਤੀ ਜਾਣੀ ਸੀ। ਉਨ੍ਹਾਂ ਇਸ ਨੂੰ ਸਿੱਖ ਕੌਮ ਦੀ ਆਵਾਜ਼ ਦਬਾਉਣ ਵਾਲੀ ਕਾਰਵਾਈ ਦੱਸਿਆ।