Gurdwara Act Protest: ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।
Trending Photos
Gurdwara Act Protest: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਦਾ ਵਿਰੋਧ ਕਰ ਰਹੀ ਹੈ। ਅੱਜ ਨਾਂਦੇੜ ਸਾਹਿਬ ਵਿੱਚ ਸਿੱਖ ਸੰਗਤ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਨਾਂਦੇੜ ਦੇ ਗੁਰਦੁਆਰੇ ਸਾਹਿਬ ਤੋਂ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚਿਆ ਹੈ।
ਤਖ਼ਤ ਸ੍ਰੀ ਹਜੂਰ ਸਾਹਿਬ ਗੁ: ਐਕਟ 1956 'ਚ ਸੋਧ ਦੇ ਸਰਕਾਰ ਦੇ ਫੈਸਲੇ ਵਿਰੁੱਧ ਸੰਗਤ ਦਾ ਭਾਰੀ ਰੋਸ pic.twitter.com/uCRw4jhBph
— Shiromani Gurdwara Parbandhak Committee (@SGPCAmritsar) February 9, 2024
ਦੱਸ ਦਈਏ ਕਿ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਇਸ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜਦਕਿ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਦੋ ਮੈਂਬਰ ਨਾਮਜ਼ਦ ਕੀਤੇ ਜਾਣਗੇ। ਬਾਕੀ ਤਿੰਨ ਮੈਂਬਰਾਂ ਦੀ ਚੋਣ ਚੋਣ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਪਹਿਲਾਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਗਏ ਮੈਂਬਰਾਂ ਦੀ ਗਿਣਤੀ ਸੱਤ ਸੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਤੋਂ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵੀ ਲੈ ਲਿਆ ਗਿਆ ਹੈ।