Amritsar Farmers Protest: ਅੰਮ੍ਰਿਤਸਰ 'ਚ ਕਿਸਾਨਾਂ ਨੇ DC ਦਫ਼ਤਰ ਦੇ ਬਾਹਰ ਬਾਸਮਤੀ ਝੋਨਾ ਸੁੱਟ ਕੇ ਕੀਤਾ ਜ਼ੋਰਦਾਰ ਹੰਗਾਮਾ
Advertisement
Article Detail0/zeephh/zeephh2450475

Amritsar Farmers Protest: ਅੰਮ੍ਰਿਤਸਰ 'ਚ ਕਿਸਾਨਾਂ ਨੇ DC ਦਫ਼ਤਰ ਦੇ ਬਾਹਰ ਬਾਸਮਤੀ ਝੋਨਾ ਸੁੱਟ ਕੇ ਕੀਤਾ ਜ਼ੋਰਦਾਰ ਹੰਗਾਮਾ

Amritsar Farmers Protest: ਅੰਮ੍ਰਿਤਸਰ 'ਚ ਕਿਸਾਨਾਂ ਨੇ ਸੜਕਾਂ 'ਤੇ ਝੋਨਾ ਬਿਖੇਰ ਦਿੱਤਾ ਹੈ। ​​ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਉਹਨਾਂ ਨੇ ਕਿਹਾ- ਸਾਡੇ ਤੋਂ ਸਸਤੀ ਖਰੀਦੋ, ਲੋਕਾਂ ਨੂੰ ਮਹਿੰਗੀ ਬਾਸਮਤੀ ਵਿਕ ਰਹੀ ਹੈ। 

 

Amritsar Farmers Protest: ਅੰਮ੍ਰਿਤਸਰ 'ਚ ਕਿਸਾਨਾਂ ਨੇ DC ਦਫ਼ਤਰ ਦੇ ਬਾਹਰ ਬਾਸਮਤੀ ਝੋਨਾ ਸੁੱਟ ਕੇ ਕੀਤਾ ਜ਼ੋਰਦਾਰ ਹੰਗਾਮਾ

Amritsar Farmers Protest: ਅੰਮ੍ਰਿਤਸਰ 'ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕਾਂ 'ਤੇ ਝੋਨਾ ਖਿਲਾਰ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਡੀਸੀ ਦਫ਼ਤਰ ਵਿੱਚ ਕਣਕ ਵੀ ਸੁੱਟੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਤੋਂ ਝੋਨੇ ਅਤੇ ਕਣਕ ਸਸਤੇ ਭਾਅ ਖਰੀਦ ਰਹੀਆਂ ਹਨ ਅਤੇ ਇਸ ਨੂੰ ਮੰਡੀ ਵਿੱਚ ਮਹਿੰਗੇ ਭਾਅ ਵੇਚਿਆ ਜਾ ਰਿਹਾ ਹੈ। ਉਨ੍ਹਾਂ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਲਈ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਦਾ ਇੱਕ ਮੁੱਖ ਕਾਰਨ ਇਹ ਹੈ ਕਿ ਇਸ ਸੀਜ਼ਨ ਵਿੱਚ ਬਾਸਮਤੀ ਦੀਆਂ ਕਿਸਮਾਂ 1509 ਅਤੇ 1692 ਵਿੱਚ ਅਨਿਯਮਿਤ ਢੰਗ ਨਾਲ ਬਾਜ਼ਾਰ ਵਿੱਚ ਲੁੱਟ ਸਾਬਿਤ ਹੋ ਰਹੀ ਹੈ। ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਆਗੂ ਮੰਗਜੀਤ ਸਿੰਘ ਸਿੱਧਵਾਂ ਨੇ ਕੱਲ੍ਹ ਮੰਡੀਆਂ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ: Panchayat Election: ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ 
 

ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨ ਆਪਣੀ ਫਸਲ ਲੈ ਕੇ ਮੰਡੀਆਂ ਦੇ ਵਿੱਚ ਪਹੁੰਚ ਰਹੇ ਹਨ ਪਰ ਕਿਸਾਨਾਂ ਨੂੰ ਫਸਲ ਦਾ ਮੁੱਲ ਸਹੀ ਨਾ ਮਿਲਣ ਉੱਤੇ ਕਿਸਾਨਾਂ ਦੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਕਿਸਾਨਾਂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੂੰ ਮੰਡੀਆਂ ਵਿੱਚ ਫਸਲ ਦਾ ਮੁੱਲ ਸਹੀ ਨਾ ਮਿਲਿਆ ਤਾਂ ਪ੍ਰਦਰਸ਼ਨ ਕਰਾਂਗੇ। ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਦੇ ਵਿੱਚ ਕਿਸਾਨਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਦੇ ਬਾਹਰ ਪਹੁੰਚ ਕੇ ਬਾਸਮਤੀ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਜੇਕਰ 3200 ਤੋਂ ਘੱਟ ਬਾਸਮਤੀ ਦਾ ਰੇਟ ਕਿਸਾਨਾਂ ਨੂੰ ਮਿਲੇਗਾ ਤੇ ਸਰਕਾਰ ਕਿਸਾਨ ਦਾ ਘਾਟਾ ਖੁਦ ਪੂਰਾ ਕਰੇਗੀ ਪਰ ਸਰਕਾਰ ਵੱਲੋਂ ਇਸ ਵਿੱਚ ਕੋਈ ਵੀ ਦਖਲਅੰਦਾਜੀ ਨਹੀਂ ਦਿਖਾਈ ਗਈ। ਜਿਸ ਦੇ ਚਲਦਿਆਂ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ: Amritsar News: ਕਿਸਾਨਾਂ ਨੇ ਬਾਸਮਤੀ ਡੀਸੀ ਕੰਪਲੈਸ ਦੇ ਬਾਹਰ ਸੁੱਟ ਕੇ ਕੀਤਾ ਰੋਸ ਪ੍ਰਦਰਸ਼ਨ

 

Trending news