Farmar Portest: ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
Trending Photos
Farmar Portest: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।
ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਸਨ। ਇਸ ਤੋਂ ਪਹਿਲਾਂ ਕੱਲ੍ਹ ਸੁਪਰੀਮ ਕੋਰਟ ਨੇ ਵੀ ਸ਼ੰਭੂ ਸਰਹੱਦ ਖੋਲ੍ਹਣ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਹ ਵੀ ਪੜ੍ਹੋ: Amritsar News: ਬੰਗਲਾਦੇਸ਼ ’ਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰ ਦੇ ਖਿਲਾਫ ਹਿੰਦੂ ਸੰਗਠਨਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ
ਹਰਿਆਣਾ-ਪੰਜਾਬ ਦੀ ਖਨੌਰੀ ਬਾਰਡ ‘ਤੇ ਕਿਸਾਨਾਂ ਦਾ ਚੁੱਲਾ ਅੱਜ ਨਹੀਂ ਬਲੇਗਾ। ਇੱਥੇ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਸਾਰੇ ਕਿਸਾਨ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਹਨ। ਇਸ ਦੌਰਾਨ ਕਿਸਾਨਾਂ ਨੇ ਨੇੜਲੇ ਪਿੰਡਾ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੰਗਰ ਨਾ ਲੈ ਕੇ ਆਉਣ ਦੀ ਗੱਲ੍ਹ ਕਹੀ ਗਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨ ਆਗੂਆਂ ਦੀ ਮੀਟਿੰਗ ਹੋ ਰਹੀ ਹੈ, ਜਿਸ ‘ਚ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਸ਼ਾਮ ਨੂੰ ਕਿਸਾਨ ਆਗੂ ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਨਗੇ।
ਇਹ ਵੀ ਪੜ੍ਹੋ: Faridkot News: ਡੀਏਪੀ ਖਾਦ ਦੀ ਕਮੀ ਤੋਂ ਪ੍ਰੇਸ਼ਾਨ ਹੋਏ ਕਿਸਾਨ ਨੇ ਖੇਤੀਬਾੜੀ ਦਫਤਰ ਦੇ ਗੇਟ ਅੱਗੇ ਕੀਤਾ ਪ੍ਰਦਰਸ਼ਨ