ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ (Inderbir Singh Nijjer Resignation News) ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਗਿਆ ਹੈ।
Trending Photos
Punjab Cabinet Reshuffle, Inderbir Singh Nijjar Resignation News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਆ ਰਹੀ ਹੈ ਕਿ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਵੱਲੋਂ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਖ਼ਬਰ ਆ ਰਹੀ ਹੈ ਕਿ ਭਲਕੇ ਦੋ ਨਵੇਂ ਮੰਤਰੀ (Punjab's New Ministers name) ਸਹੁੰ ਚੁੱਕਣਗੇ।
ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ (Inderbir Singh Nijjar Resignation News) ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਯਾਨੀ ਮੰਗਲਵਾਰ ਨੂੰ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਨਿੱਜੀ ਆਧਾਰ 'ਤੇ ਅਸਤੀਫ਼ਾ ਦੇਣ ਵਾਲੇ ਡਾ: ਨਿੱਝਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: NCERT ਵੱਲੋਂ 12ਵੀਂ ਦੀ ਕਿਤਾਬ ‘ਚੋਂ ਹਟਾਇਆ ਗਿਆ ਖਾਲਿਸਤਾਨ ਦਾ ਜ਼ਿਕਰ, SGPC ਨੇ ਕੀਤੀ ਸੀ ਮੰਗ
ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ (Punjab's New Ministers name) ਵਜੋਂ ਸ਼ਾਮਲ ਕਰਨ ਲਈ ਨਾਵਾਂ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ।
ਇਨ੍ਹਾਂ ਹੀ ਨਹੀਂ ਬਲਕਿ ਉਨ੍ਹਾਂ ਵੱਲੋਂ ਰਾਜਪਾਲ ਨੂੰ 31 ਮਈ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਲਈ ਪ੍ਰਵਾਨਗੀ ਦੇਣ ਦੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ: Maharashtra Mob Lynching: ਮਹਾਰਾਸ਼ਟਰ 'ਚ ਨਾਬਾਲਗ ਸਿੱਖ ਮੁੰਡੇ ਦੀ ਮੌਬ ਲਿੰਚਿੰਗ ਕਾਰਣ ਹੋਈ ਮੌਤ, 2 ਜ਼ਖਮੀ
(For more news apart from Punjab Cabinet Reshuffle, Inderbir Singh Nijjar Resignation News, stay tuned to Zee PHH)