Punjab News: CM ਮਾਨ ਨੇ ਅਰਬੀ ਘੋੜਿਆਂ ਨੂੰ ਲੈ ਕੇ ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ਼
Advertisement
Article Detail0/zeephh/zeephh1987444

Punjab News: CM ਮਾਨ ਨੇ ਅਰਬੀ ਘੋੜਿਆਂ ਨੂੰ ਲੈ ਕੇ ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ਼

Punjab News:  ਉਨ੍ਹਾਂ ਕਿਹਾ, ਜੇਕਰ ਤੁਸੀਂ ਜਵਾਬ ਨਹੀਂ ਦਿੱਤਾ ਤਾਂ ਮੈਂ ਮੀਡੀਆ ਦੇ ਸਾਹਮਣੇ ਆ ਕੇ ਤੁਹਾਨੂੰ ਖੁਦ ਦੱਸਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ ਹੈ, ਉਹ ਸਿਰਫ ਸੁਖਬੀਰ ਬਾਦਲ ਦਾ ਜੀਜਾ ਹੈ।

Punjab News: CM ਮਾਨ ਨੇ ਅਰਬੀ ਘੋੜਿਆਂ ਨੂੰ ਲੈ ਕੇ ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ਼

Punjab News: ਪੰਜਾਬ ਸਰਕਾਰ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਹੁਣ ਮਾਨ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿੱਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮਾਨ ਨੇ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਸਾਡੇ ਧੀਆਂ ਪੁੱਤਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸਵਾਲ ਪੁੱਛਿਆ ਹੈ। CM ਮਾਨ ਨੇ ਬਿਕਰਮ ਮਜੀਠੀਆ ਨੂੰ ਅਰਬੀ ਘੋੜਿਆਂ 'ਤੇ 5 ਦਸੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ, ਜੇਕਰ ਤੁਸੀਂ ਜਵਾਬ ਨਹੀਂ ਦਿੱਤਾ ਤਾਂ ਮੈਂ ਮੀਡੀਆ ਦੇ ਸਾਹਮਣੇ ਆ ਕੇ ਤੁਹਾਨੂੰ ਖੁਦ ਦੱਸਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ ਹੈ, ਉਹ ਸਿਰਫ ਸੁਖਬੀਰ ਬਾਦਲ ਦਾ ਜੀਜਾ ਹੈ।

ਇਹ ਵੀ ਪੜ੍ਹੋ:  World AIDS Day: ਸਿਹਤ ਮੰਤਰੀ ਪੰਜਾਬ ਨੇ ਕਿਹਾ- ਏਡਜ਼ ਦਾ ਹੁਣ ਇਲਾਜ ਸੰਭਵ, ਨਸ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਉਨ੍ਹਾਂ ਨੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਘੇਰਿਆ। ਇੱਕ ਕਿੱਸਾ ਸੁਣਾਉਂਦੇ ਹੋਏ ਸੀ.ਐਮ ਮਾਨ ਨੇ ਕਿਹਾ- 1957 ਵਿੱਚ ਜਦੋਂ ਭਾਰਤ ਵਿੱਚ ਵੋਟਿੰਗ ਹੋਈ ਤਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਿੱਚ ਇੱਕ ਵਫ਼ਦ ਅਰਬ ਦੇਸ਼ਾਂ ਵਿੱਚ ਗਿਆ। ਉਥੋਂ ਦੇ ਰਾਜੇ ਨੇ ਅਰਬੀ ਨਸਲ ਦੇ ਘੋੜੇ ਵਫ਼ਦ ਨੂੰ ਦਿੱਤੇ ਤਾਂ ਜੋ ਭਾਰਤੀ ਫ਼ੌਜ ਉਨ੍ਹਾਂ ਨੂੰ ਆਪਣੀ ਰੱਖਿਆ ਸੈਨਾ ਵਿੱਚ ਸ਼ਾਮਲ ਕਰ ਸਕੇ।

ਸੀ.ਐਮ ਨੇ ਕਿਹਾ ਕਿ ਇਸ ਟੀਮ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਚਾਹੀਦਾ ਸੀ ਪਰ 2 ਮਹੀਨਿਆਂ ਬਾਅਦ ਅਰਬੀ ਬਾਦਸ਼ਾਹ ਨੇ ਬੁਲਾ ਕੇ ਪੁੱਛਿਆ ਕਿ ਘੋੜੇ ਕਿੱਥੇ ਹਨ। ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਲਗਾ ਕੇ ਦੋ ਘੰਟੇ ਦੇ ਅੰਦਰ ਸੂਚਿਤ ਕਰਨਗੇ।

ਇਹ ਵੀ ਪੜ੍ਹੋ: Canada Youth Death News:ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌਤ
 

 

Trending news