Punjab News: ਨਸ਼ਿਆਂ ਦੇ ਖਿਲਾਫ ਮਾਨਸਾ ਵਿਖੇ ਕੀਤੀ ਗਈ ਰੈਲੀ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁਧਰਾਮ ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸਐਸਪੀ ਮਾਨਸਾ ਵੱਲੋਂ ਕੀਤੀ ਗਈ
Trending Photos
Punjab News: ਨਸ਼ਿਆਂ ਦੇ ਖਿਲਾਫ ਮਾਨਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰਿਤੀ ਰੈਲੀ ਦਾ ਆਯੋਜਨ ਕੀਤਾ ਗਿਆ ਅਤੇ ਇਸ ਰੋਇਲੀ ਦੇ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਜ਼ਿਲ੍ਹੇ ਦੇ ਨੌਜਵਾਨਾਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਰੈਲੀ ਨੂੰ ਜ਼ਿਲ੍ਹਾ ਕੰਪਲੈਕਸ ਤੋਂ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਰਵਾਨਾ ਕੀਤਾ ਗਿਆ।
ਨਸ਼ਿਆਂ ਦੇ ਖਿਲਾਫ ਮਾਨਸਾ ਵਿਖੇ ਕੀਤੀ ਗਈ ਰੈਲੀ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸਐਸਪੀ ਮਾਨਸਾ ਵੱਲੋਂ ਕੀਤੀ ਗਈ। ਇਸ ਰੈਲੀ ਦੇ ਵਿੱਚ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਵੀ ਹਿੱਸਾ ਲਿਆ ਗਿਆ। ਇਸ ਦੌਰਾਨ ਨੁਮਾਇੰਦਿਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਉਠਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਅਸੀਂ ਆਪਣੀ ਕਮਿਊਨਿਟੀ ਨੂੰ ਨਾਲ ਲੈ ਕੇ ਨਸ਼ਿਆਂ ਦੇ ਪ੍ਰਤੀ ਹੋਕਾ ਨਹੀਂ ਦਿੰਦੇ ਉਦੋਂ ਤੱਕ ਇਸ ਅਲਾਮਤ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਨੌਜਵਾਨਾਂ ਨੂੰ ਨਸ਼ਿਆਂ ਖਤਮ ਕਰਨ ਦੇ ਲਈ ਯੋਗ ਕਦਮ ਉਠਾ ਰਹੇ ਹ ਉਹਨਾਂ ਕਿਹਾ ਕਿ ਅੱਜ ਮਾਨਸਾ ਦੇ ਵਿੱਚ ਬਹੁਤ ਵੱਡਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਜਿਸ ਦਾ ਮਕਸਦ ਨਸ਼ਿਆਂ ਨੂੰ ਖਤਮ ਕਰਨਾ ਹੈ ਉਹਨਾਂ ਕਿਹਾ ਕਿ ਇਸ ਰੈਲੀ ਦੇ ਵਿੱਚ ਜਿੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸਕੂਲੀ ਵਿਦਿਆਰਥੀ ਤੇ ਨੌਜਵਾਨਾਂ ਨੇ ਹਿੱਸਾ ਲਿਆ ਹੈ।
ਇਹ ਵੀ ਪੜ੍ਹੋ: World AIDS Day: ਕੀ ਹੈ ਏਡਜ਼? ਕਿਵੇਂ ਫੈਲਦਾ ਹੈ ਅਤੇ ਇਸ ਦਾ ਪਹਿਲਾ ਮਰੀਜ਼ ਕੌਣ ਸੀ
ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੀ ਨਸ਼ਿਆਂ ਨੂੰ ਖਤਮ ਕਰਨ ਦੇ ਖੇਡਾਂ ਦੇ ਨਾਲ ਜੋੜਿਆ ਜਾ ਰਿਹਾ ਹੈ। ਇਸ ਦੌਰਾਨ ਜਿਲ੍ਹੇ ਦੇ ਐਸਐਸਪੀ ਨੇ ਕਿਹਾ ਕਿ ਅੱਜ ਇਸ ਨਸ਼ਿਆਂ ਦੇ ਪ੍ਰਤੀ ਰੈਲੀ ਦੇ ਵਿੱਚ ਸ਼ਾਮਿਲ ਹੋਏ। ਨੌਜਵਾਨਾਂ ਨੇ ਸਹੁੰ ਵੀ ਚੁੱਕੀ ਹੈ ਕਿ ਉਹ ਨਸ਼ਿਆਂ ਨੂੰ ਹੱਥ ਨਹੀਂ ਲਾਉਣਗੇ ਅਤੇ ਜ਼ਿਲ੍ਹਾ ਕੰਪਲੈਕਸ ਤੋਂ ਇਹ ਰੈਲੀ ਰਵਾਨਾ ਹੋਈ ਹੈ ਅਤੇ ਨਹਿਰੂ ਕਾਲਜ ਵਿਖੇ ਨਸ਼ਾ ਛੱਡ ਚੁੱਕੇ ਨੌਜਵਾਨ ਆਪਣਾ ਐਕਸਪੀਰੀਅਂਸ ਦੀ ਨੌਜਵਾਨਾਂ ਦੇ ਨਾਲ ਸਾਂਝਾ ਕਰਨਗੇ ਅਤੇ ਇਸ ਤੋਂ ਇਲਾਵਾ ਮਾਨਸਾ ਪੁਲਿਸ ਲਾਈਨ ਵਿਖੇ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ: Punjab Paddy News: ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖ਼ਰੀਦ ਦਾ ਸਮਾਂ ਵਧਾਇਆ, ਹੁਣ 7 ਦਸੰਬਰ ਤੱਕ ਮੰਡੀਆਂ 'ਚ ਵੇਚ ਸਕਣਗੇ ਫ਼ਸਲ