Ludhiana News: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ
Advertisement
Article Detail0/zeephh/zeephh2628386

Ludhiana News: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ

Ludhiana News: ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭੈਣੀ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ।

Ludhiana News: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ

Ludhiana News: ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭੈਣੀ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਤਵਾਰ ਨੂੰ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਅਸਹਿਯੋਗ ਨੂੰ ਹਥਿਆਰ ਵਜੋਂ ਵਰਤਿਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ। ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਧਵਾਂ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਕੀਤੇ ਗਏ ਅਸਹਿਯੋਗ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਅਪਣਾਇਆ।

ਮੰਤਰੀ ਨੇ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਅਗਵਾਈ ਹੇਠ ਕੂਕਾ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਜਨਤਾ ਦੀ ਮਦਦ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੁਆਰਾ ਦਰਸਾਏ ਮਾਰਗ ''ਤੇ ਚੱਲਣਾ ਹੋਵੇਗਾ ਅਤੇ ਲੋਕਾਂ ਨੂੰ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਵਿਚਾਰਧਾਰਾ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : Amritpal Singh News: ਹਾਈ ਕੋਰਟ ਨੇ ਐਮਪੀ ਅੰਮ੍ਰਿਤਪਾਲ ਸਿੰਘ ਖਿਲਾਫ਼ ਦਰਜ ਮਾਮਲਿਆਂ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ

ਮੰਤਰੀ ਨੇ ਇਹ ਵੀ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਨੇ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ : ਪੰਚਕੂਲਾ 'ਚ ਅੰਤਰਰਾਜੀ ਮੀਟਿੰਗ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ 'ਤੇ ਸਖ਼ਤ ਨਜ਼ਰ

Trending news