ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤੇ 'ਚ ਪਾਏ 100 ਕਰੋੜ ਰੁਪਏ, ਸਤੰਬਰ ਤੱਕ ਕਰ ਦਿੱਤਾ ਜਾਵੇਗਾ ਰਹਿੰਦਾ ਭੁਗਤਾਨ
Advertisement
Article Detail0/zeephh/zeephh1300392

ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤੇ 'ਚ ਪਾਏ 100 ਕਰੋੜ ਰੁਪਏ, ਸਤੰਬਰ ਤੱਕ ਕਰ ਦਿੱਤਾ ਜਾਵੇਗਾ ਰਹਿੰਦਾ ਭੁਗਤਾਨ

ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ 100 ਕਰੋੜ ਰੁਪਏ ਦੇ ਬਕਾਏ ਜਾਰੀ ਕਰ ਦਿੱਤੇ ਹਨ। ਇਹ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਬਿਆਨ ਵਿਚ ਕਿਹਾ ਕਿ ਸੂਬੇ ਭਰ ਵਿਚ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਬਕਾਇਆ ਹਨ। 

ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤੇ 'ਚ ਪਾਏ 100 ਕਰੋੜ ਰੁਪਏ, ਸਤੰਬਰ ਤੱਕ ਕਰ ਦਿੱਤਾ ਜਾਵੇਗਾ ਰਹਿੰਦਾ ਭੁਗਤਾਨ

ਚੰਡੀਗੜ:  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੰਨਾ ਕਿਸਾਨਾਂ ਦੇ ਖਾਤਿਆਂ ਵਿਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ 7 ਸਤੰਬਰ ਤੱਕ ਕਰ ਦਿੱਤੀ ਜਾਵੇਗੀ। ਗੰਨਾ ਕਾਸ਼ਤਕਾਰਾਂ ਕੋਲ ਲੰਬੇ ਸਮੇਂ ਤੋਂ ਬਕਾਇਆ ਸੀ।

 

ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋਏ ਪੈਸੇ

ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਦੇ 100 ਕਰੋੜ ਰੁਪਏ ਦੇ ਬਕਾਏ ਜਾਰੀ ਕਰ ਦਿੱਤੇ ਹਨ। ਇਹ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਬਿਆਨ ਵਿਚ ਕਿਹਾ ਕਿ ਸੂਬੇ ਭਰ ਵਿਚ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਵੱਲੋਂ 29 ਜੁਲਾਈ ਨੂੰ ਅਦਾ ਕਰ ਦਿੱਤੇ ਗਏ ਹਨ।

 

7 ਸਤੰਬਰ ਤੱਕ ਅਦਾ ਕੀਤੀ ਜਾਵੇਗੀ ਬਾਕੀ ਰਾਸ਼ੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੰਨਾ ਕਿਸਾਨਾਂ ਦਾ ਹੁਣ ਸ਼ੂਗਰਫੈੱਡ ਕੋਲ 195.60 ਕਰੋੜ ਰੁਪਏ ਦਾ ਬਕਾਇਆ ਹੈ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 15 ਅਗਸਤ ਤੱਕ 100 ਕਰੋੜ ਰੁਪਏ ਜਾਰੀ ਕਰ ਦਿੱਤੇ ਜਾਣਗੇ। 95.60 ਕਰੋੜ ਰੁਪਏ ਦੀ ਬਕਾਇਆ ਰਾਸ਼ੀ 7 ਸਤੰਬਰ ਤੱਕ ਅਦਾ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਸ਼ੂਗਰਫੈੱਡ ਰਾਹੀਂ ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿੱਤੇ ਹਨ।

 

ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲਾਂ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਖੰਡ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਕਰ ਦੇਣਗੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਹੁਣ ਤੱਕ 619.62 ਕਰੋੜ ਰੁਪਏ ਦੇ ਕੁੱਲ ਗੰਨੇ ਦੇ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਇਹ ਅਦਾਇਗੀ 2021-22 ਦੇ ਸੀਜ਼ਨ ਲਈ ਹੈ ਅਤੇ ਸੂਬਾ ਸਰਕਾਰ ਬਿਨਾਂ ਕਿਸੇ ਦੇਰੀ ਦੇ ਬਕਾਏ ਅਦਾ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ।

 

WATCH LIVE TV 

Trending news