ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਮਾਲ ਵਿਭਾਗ ਦੁਆਰਾ ਆਪਣੇ ਰਿਕਾਰਡ ’ਚੇ ਰੈੱਡ ਐਂਟਰੀ ਕੀਤੀ ਹੈ ਤਾਂ ਉਹ ਗਲਤ ਹੈ, ਪਰ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।
Trending Photos
ਚੰਡੀਗੜ੍ਹ: ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ 2500 ਰੁਪਏ ਜ਼ੁਰਮਾਨੇ ਦਾ ਨੋਟਿਸ ਭੇਜੇ ਜਾ ਰਹੇ ਹਨ। ਇਹ ਦੋਸ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਲਗਾਏ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਮਾਲ ਵਿਭਾਗ ਦੁਆਰਾ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀ ਵੀ ਕੀਤੀ ਜਾ ਰਹੀ ਹੈ।
ਜੇਕਰ ਰੈੱਡ ਐਂਟਰੀ ਕੀਤੀ ਗਈ ਹੈ ਤਾਂ ਉਹ ਗਲਤ ਹੈ: ਕਟਾਰੂਚੱਕ
ਉੱਧਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਟ ਕਟਾਰੂਚੱਕ ਨੇ ਮਾਲ ਵਿਭਾਗ ਦੁਆਰਾ ਕੀਤੀ ਜਾ ਰਹੀ ਰੈੱਡ ਐਂਟਰੀ ਦੇ ਮਾਮਲੇ ’ਤੇ ਸਫ਼ਾਈ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਦੀ ਮਾਲ ਵਿਭਾਗ ਨੇ ਆਪਣੇ ਰਿਕਾਰਡ ’ਚੇ ਰੈੱਡ ਐਂਟਰੀ ਕੀਤੀ ਹੈ ਤਾਂ ਉਹ ਗਲਤ ਹੈ, ਪਰ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।
Food, Civil Supplies & Consumer Affairs Minister Lal Chand Kataruchak visited Gurdaspur, Batala, Rayya, Jandiala Guru & Tarn Taran anaj mandis to take stock of paddy procurement. Minister expressed satisfaction as adequate arrangements have been made for labourers & farmers. pic.twitter.com/MFUztAyKHK
— Government of Punjab (@PunjabGovtIndia) October 14, 2022
17 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਈ: ਕਟਾਰੂਚੱਕ
ਗੁਰਦਾਸਪੁਰ ਅਨਾਜ ਮੰਡੀ ’ਚ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ’ਚ ਹੁਣ ਤੱਕ 17 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਦੋ ਘੰਟਿਆਂ ਦੇ ਅੰਦਰ-ਅੰਦਰ ਵੇਚੀ ਗਈ ਜਿਣਸ ਦੇ ਪੈਸੇ ਕਿਸਾਨਾਂ ਦੇ ਖ਼ਾਤਿਆਂ ’ਚ ਪਹੁੰਚ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਤੀ ਦਿਨ 1943 ਕਰੋੜ ਰੁਪਏ ਕਿਸਾਨਾਂ ਦੇ ਖਾਤੇ ’ਚ ਟਰਾਂਸਫਰ ਕੀਤੇ ਜਾ ਰਹੇ ਹਨ। ਮਾਨ ਸਰਕਾਰ ਦੀ ਕਿਸਾਨਾਂ ਪ੍ਰਤੀ ਸਥਿਤੀ ਸਪੱਸ਼ਟ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਹਿੱਤ ’ਚ ਫ਼ੈਸਲੇ ਲਏ ਹਨ ਅਤੇ ਲੈਂਦੀ ਰਹੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਸੀ ਕਿ ਪਿਛਲੇ ਸਾਲਾਂ ’ਚ 2500 ਮਾਮਲਿਆਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਸਿਰਫ਼ 700 ਮਾਮਲੇ ਸਾਹਮਣੇ ਆਏ ਹਨ। ਇਸ ਵਾਰ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਮਾਝਾ ਖੇਤਰ ’ਚ ਦਰਜ ਹੋਏ ਹਨ, ਜਿਸ ’ਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ।
ਪਰਾਲੀ ਦੇ ਮੁੱਦੇ ’ਤੇ ਜਥੇਦਾਰ ਹਰਪ੍ਰਤੀ ਸਿੰਘ ਨੂੰ ਮਿਲੇ ਕੈਬਨਿਟ ਮੰਤਰੀ ਧਾਲੀਵਾਲ
ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਵਿਰੁੱਧ ਜਾਗਰੂਕਤਾ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਵੀ ਅਪੀਲ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਵਾਤਾਵਰਨ ਦੀ ਮਹਤੱਤਾ ਦੱਸਦੇ ਹੋਏ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ।