Punjab Flood News: ਫ਼ੌਜ ਦੇ ਜਵਾਨਾਂ ਨੇ ਬਚਾਅ ਕਾਰਜਾਂ ਦੌਰਾਨ ਬਚਾਈ 15 ਦਿਨਾਂ ਦੇ ਬੱਚੇ ਦੀ ਜਾਨ
Advertisement
Article Detail0/zeephh/zeephh1830664

Punjab Flood News: ਫ਼ੌਜ ਦੇ ਜਵਾਨਾਂ ਨੇ ਬਚਾਅ ਕਾਰਜਾਂ ਦੌਰਾਨ ਬਚਾਈ 15 ਦਿਨਾਂ ਦੇ ਬੱਚੇ ਦੀ ਜਾਨ

Gurdaspur Flood News: ਫੌਜੀ ਜਵਾਨਾਂ ਵੱਲੋਂ ਬੱਚੇ, ਉਸਦੀ ਮਾਂ ਅਤੇ ਦਾਦਾ-ਦਾਦੀ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਇਸ ਲਈ ਪਰਿਵਾਰ ਵੱਲੋਂ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ। 

Punjab Flood News: ਫ਼ੌਜ ਦੇ ਜਵਾਨਾਂ ਨੇ ਬਚਾਅ ਕਾਰਜਾਂ ਦੌਰਾਨ ਬਚਾਈ 15 ਦਿਨਾਂ ਦੇ ਬੱਚੇ ਦੀ ਜਾਨ

Punjab's Gurdaspur Flood News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਦਿਲ ਛੂਹ ਲੈਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਬਚਾਅ ਕਾਰਜਾਂ ਦੌਰਾਨ ਬਚਾਈ ਇੱਕ 15 ਦਿਨਾਂ ਦੇ ਬੱਚੇ ਦੀ ਜਾਨ ਬਚਾਈ ਗਈ।  

ਮਿਲੀ ਜਾਣਕਾਰੀ ਦੇ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ 'ਤੇ ਨਜ਼ਦੀਕੀ ਪਿੰਡ ਰੰਧਾਵਾ ਕਲੋਨੀ ਤੋਂ ਇੱਕ ਮਾਂ ਨੇ ਫੋਨ ਕੀਤਾ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸਦਾ ਸੱਸ-ਸਹੁਰਾ ਘਰ ਵਿੱਚ ਪਾਣੀ ਆਉਣ ਕਾਰਨ ਫਸ ਗਏ ਹਨ ਅਤੇ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਕੰਟਰੋਲ ਰੂਮ ਨੂੰ ਜਿਵੇਂ ਹੀ ਇਹ ਖ਼ਬਰ ਮਿਲੀ, ਤਾਂ ਅਧਿਕਾਰੀ ਵੱਲੋਂ ਤੁਰੰਤ ਰੈਸਕਿਊ ਓਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਭਾਰਤੀ ਫ਼ੌਜ ਦੀ ਰੈਸਕਿਊ ਟੀਮ ਦੇ ਲੈਫਟੀਨੈਂਟ ਕਰਨਲ ਵੀ.ਕੇ. ਸਿੰਘ ਨੂੰ ਮਦਦ ਕਰਨ ਲਈ ਕਿਹਾ ਗਿਆ। 

ਇਸ ਤੋਂ ਬਾਅਦ ਲੈਫਟੀਨੈਂਟ ਕਰਨਲ ਵੀ.ਕੇ. ਸਿੰਘ ਵੱਲੋਂ  ਬਿਨ੍ਹਾਂ ਕੋਈ ਸਮਾਂ ਗਵਾਏ ਤੁਰੰਤ ਆਪਣੀ ਰੈਸਕਿਊ ਟੀਮ ਨੂੰ ਪਿੰਡ ਰੰਧਾਵਾ ਕਲੋਨੀ ਲਈ ਰਵਾਨਾ ਕਰ ਦਿੱਤਾ ਗਿਆ। ਕੁਝ ਹੀ ਮਿੰਟਾਂ ਵਿੱਚ ਭਾਰਤੀ ਫ਼ੌਜ ਦੀ ਰੈਸਕਿਊ ਟੀਮ ਦਿੱਤਾ ਗਏ ਪਤੇ 'ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਛੋਟੇ ਬੱਚੇ ਅਤੇ ਉਸਦੀ ਮਾਂ ਅਤੇ ਬਜ਼ੁਰਗ ਸੱਸ-ਸਹੁਰੇ ਨੂੰ ਪਾਣੀ ਵਿੱਚ ਘਿਰੇ ਘਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ।

ਇਸ ਦੌਰਾਨ ਪਰਿਵਾਰ ਵੱਲੋਂ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਇਸ ਦੌਰਾਨ ਅਜਿਹੇ ਇਲਾਕਿਆਂ ਵਿੱਚ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।  

ਇਸ ਦੌਰਾਨ ਕਈ ਥਾਵਾਂ 'ਤੇ ਹੁਣ ਪਾਣੀ ਘਟਨਾ ਸ਼ੁਰੂ ਵੀ ਹੋ ਗਿਆ ਹੈ ਅਤੇ ਇਸ ਕਰਕੇ ਹੁਣ ਲੋਕ ਰਾਹਤ ਦੀ ਸਾਂਹ ਲੈ ਰਹੇ ਹਨ।  

ਇਹ ਵੀ ਪੜ੍ਹੋ: Punjab Flood news: ਸ਼੍ਰੀ ਅਨੰਦਪੁਰ ਸਾਹਿਬ 'ਚ ਪਿੰਡਾਂ ਵਿੱਚੋਂ ਘਟਣਾ ਹੋਇਆ ਸ਼ੁਰੂ ਪਾਣੀ, ਲੋਕਾਂ ਵੱਡੀ ਰਾਹਤ

(For more news apart from Punjab's Gurdaspur Flood News, stay tuned to Zee PHH)

Trending news