ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਗਈ ਸੀ ਪਰ ਅੱਜ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਐੱਸ. ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਫੈਸਲਾ ਸੁਣਾਇਆ ਹੈ।
Trending Photos
ਚੰਡੀਗੜ: ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਆਤਮਾ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਦਿੰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਲੁਧਿਆਣਾ ਦੀ ਤਤਕਾਲੀ ਐਡੀਸ਼ਨਲ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਵੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਗਈ ਸੀ ਪਰ ਅੱਜ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਐੱਸ. ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਫੈਸਲਾ ਸੁਣਾਇਆ ਹੈ।
ਬੈਂਸ ਨੂੰ ਐਲਾਨਿਆ ਜਾ ਚੁੱਕਾ ਹੈ ਭਗੌੜਾ
ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਨੂੰ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਹਾਈਕੋਰਟ ਵੱਲੋਂ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਬੈਂਸ ਮੁਸੀਬਤ ਵਿੱਚ ਫਸਦੇ ਨਜ਼ਰ ਆ ਰਹੇ ਹਨ। ਅਦਾਲਤ ਦੇ ਹੁਕਮਾਂ 'ਤੇ ਥਾਣਾ ਡਵੀਜ਼ਨ ਨੰ. ਪੀੜਤ ਵਿਧਵਾ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਤੋਂ ਪੁਲਿਸ ਨੂੰ ਵਿਧਾਇਕ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਸੀ।
WATCH LIVE TV