Punjab News: ਕਪੂਰਥਲਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ
Advertisement
Article Detail0/zeephh/zeephh1884297

Punjab News: ਕਪੂਰਥਲਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ

Kapurthala murder News: ਹੱਤਿਆ ਵਿੱਚ ਸ਼ਾਮਿਲ ਦੋ ਦੋਸ਼ੀ ਗ੍ਰਿਫਤਾਰ ਪਰ ਜਿੰਨੀ ਦੇਰ ਤੱਕ ਮੁੱਖ ਆਰੋਪੀ ਦੀ ਗ੍ਰਿਫਤਾਰੀ ਨਹੀਂ ਹੁੰਦੀ ਓਨੀਂ ਦੇਰ ਤੱਕ ਪੁੱਤਰ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ। 

 

Punjab News: ਕਪੂਰਥਲਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ

Kapurthala Murder News: ਬੀਤੇ ਦਿਨੀਂ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਢਿੱਲਵਾਂ ਵਿੱਚ ਇੱਕ ਨੌਜਵਾਨ ਦਾ ਕੁੱਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਪਹਿਚਾਣ ਹਰਦੀਪ ਸਿੰਘ ਦੀਪਾ ਵਜੋਂ ਕੀਤੀ ਗਈ ਹੈ।  ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਵਿੱਚੋਂ ਇੱਕ ਹਰਪ੍ਰੀਤ ਸਿੰਘ ਹੈਪੀ ਸਾਡਾ ਗਵਾਂਢੀ ਹੈ ਤੇ ਬੀਤੇ ਕੁੱਝ ਸਮੇਂ ਤੋਂ ਹਰਦੀਪ ਸਿੰਘ ਦੀਪਾ ਨਾਲ ਰੰਜਿਸ਼ ਰੱਖਦਾ ਸੀ ਬੀਤੇ ਦਿਨ ਹਰਦੀਪ ਸਿੰਘ ਦੀਪਾ ਜਿਵੇਂ ਹੀ ਘਰ ਤੋਂ ਬਾਹਰ ਨਿਕਲਿਆ ਤਾਂ ਉਸ ਨੂੰ ਦੋਸ਼ੀਆਂ ਵਲੋਂ ਕਾਬੂ ਕਰ ਲਿਆ ਗਿਆ ਤੇ ਬੜੀ ਬੇਰਹਿਮੀ ਨਾਲ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਹਰਦੀਪ ਸਿੰਘ ਦੀਪਾ ਨੂੰ ਜ਼ਖ਼ਮੀ ਹਾਲਤ ਵਿੱਚ ਰਾਤ ਸਮੇਂ ਘਰ ਦੇ ਬਾਹਰ ਸੁੱਟ ਦਿੱਤਾ ਗਿਆ ਸੀ ਤੇ ਸਾਡੇ ਘਰ ਦਾ ਗੇਟ ਖੜਕਾਇਆ ਗਿਆ ਅਤੇ ਕਿਹਾ ਗਿਆ ਕਿ ਮਾਰ ਤੁਹਾਡਾ ਸ਼ੇਰ ਪੁੱਤਰ, ਪਰ ਅਸੀਂ ਡਰਦੇ ਮਾਰੇ ਘਰ ਤੋਂ ਬਾਹਰ ਨਾ ਨਿਕਲੇ ਲੋਕਾਂ ਵੱਲੋਂ ਰੋਲਾ ਪਾਉਂਣ ਉਪਰੰਤ ਜਦੋਂ ਅਸੀਂ ਘਰੋਂ ਬਾਹਰ ਦੇਖਿਆ ਤਾਂ ਦੀਪਾਂ ਜ਼ਖਮੀ ਹਾਲਤ ਵਿੱਚ ਤੜਫ਼ ਰਿਹਾ ਸੀ, ਜਿਸਨੂੰ ਤੁਰੰਤ ਜਲੰਧਰ ਦੇ ਇਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜ੍ਹੋ: Hardeep Singh Nijjar News: ਹਰਦੀਪ ਨਿੱਝਰ ਦੇ ਘਰ 'ਤੇ NIA ਨੇ ਚਿਪਕਾਇਆ ਨੋਟਿਸ, ਜਾਇਦਾਦ ਸੀਲ ਕਰਨ ਦੀ ਪ੍ਰਕਿਰਿਆ ਤੇਜ਼

ਇਹ ਵੀ ਜ਼ਿਕਰ ਯੋਗ ਹੈ ਕਿ ਮ੍ਰਿਤਕ ਹਰਦੀਪ ਸਿੰਘ ਦੀਪਾ ਅਤੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਵਿਚਾਲੇ ਕੁੱਝ ਸਮੇਂ ਤੋਂ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਅਤੇ ਦੋਹਾਂ ਵੱਲੋਂ ਇੱਕ ਦੂਜੇ ’ਤੇ ਪਹਿਲਾਂ ਵੀ ਜਾਨਲੇਵਾ ਹਮਲੇ ਕੀਤੇ ਗਏ ਹਨ ਜਿਸ ਸੰਬੰਧੀ ਪੁਲਿਸ ਕੇਸ ਵੀ ਦਰਜ ਹਨ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਢਿੱਲਵਾਂ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਧਾਰਾ 302, 148, 149 ਆਈ.ਪੀ.ਸੀ.ਤਹਿਤ ਹਰਪ੍ਰੀਤ ਸਿੰਘ ਹੈਪੀ ਅਤੇ 5-6 ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ

ਪਰ ਪਰਿਵਾਰ ਇਸ ਮੰਗ ਨੂੰ ਲੈ ਕੇ ਅੜਿਆ ਹੋਇਆ ਹੈ ਕਿ ਜਿੰਨੀ ਦੇਰ ਤੱਕ ਮੁੱਖ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਨੀਂ ਦੇਰ ਤੱਕ ਮ੍ਰਿਤਕ ਦੀਪਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ, ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਕਦੋਂ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਕਰਦੀ ਹੈ ਤੇ ਕਦੋਂ ਦੀਪਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

(ਚੰਦਰ ਮੜੀਆ ਦੀ ਰਿਪੋਰਟ)

Trending news