Raghav Chadha Cast Vote: ਆਖਿਰੀ ਪੜਾਅ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ ਅਤੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੋਲਿੰਗ ਸਟੇਸ਼ਨ 'ਤੇ ਕਤਾਰ 'ਚ ਖੜ੍ਹੇ ਸੀ ਅਤੇ ਉਹਨਾਂ ਦੇ ਵੋਟ ਪਾ ਦਿੱਤੀ ਹੈ।
Trending Photos
Punjab Lok Sabha Election 2024 Voting: ਪੰਜਾਬ ਵਿੱਚ ਅੱਜ 13 ਲੋਕ ਸਭਾ ਸੀਟਾਂ ਉੱਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੰਜਾਬ ਦੇ 2 ਕਰੋੜ ਤੋਂ ਵੱਧ ਵੋਟਰ ਸਿਆਸੀ ਉਮੀਦਵਾਰਾਂ ਦੀ ਕਿਸਮਤ ਨੂੰ ਈਵੀਐਮ ਵਿੱਚ ਕੈਦ ਕਰਨ ਲਈ ਤਿਆਰ ਹਨ। ਇਸ ਦੌਰਾਨ 'ਆਪ' ਸੰਸਦ ਮੈਂਬਰ ਰਾਘਵ ਚੱਢਾ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੋਲਿੰਗ ਸਟੇਸ਼ਨ 'ਤੇ ਕਤਾਰ 'ਚ ਖੜ੍ਹੇ ਦਿਖਾਈ ਦੇ ਰਹੇ ਹਨ।
#WATCH | Punjab: AAP MP Raghav Chadha stands in a queue at a polling station in Lakhnaur, Sahibzada Ajit Singh Nagar under Anandpur Sahib constituency.
The polling for the last phase of #LokSabhaElections2024 will begin at 7 am. pic.twitter.com/aQtZPreF5w
— ANI (@ANI) June 1, 2024
ਲੋਕ ਸਭਾ ਚੋਣਾਂ 2024 ਦੇ ਆਖਰੀ ਪੜਾਅ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਰਾਘਵ ਚੱਢਾ ਨੇ ਵੋਚ ਪਾ ਦਿੱਤੀ ਹੈ ਅਤੇ ਇਸ ਦੌਪਾਰ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ।
ਪੰਜਾਬ ਵਿੱਚ 4 ਪਾਰਟੀਆਂ ਵਿੱਚ ਮੁਕਾਬਲਾ ਹੈ। ਇਨ੍ਹਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ), ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਮਲ ਹਨ। ਪੰਜਾਬ 'ਚ ਪਹਿਲੀ ਵਾਰ ਸਾਰੀਆਂ ਪਾਰਟੀਆਂ ਬਿਨਾਂ ਕਿਸੇ ਗਠਜੋੜ ਤੋਂ ਇਕੱਲਿਆਂ ਚੋਣਾਂ ਲੜ ਰਹੀਆਂ ਹਨ।
ਇਹ ਵੀ ਪੜ੍ਹੋ: Punjab Lok Sabha Election 2024 Voting Live: ਆਖਿਰੀ ਪੜਾਅ ਦੀਆਂ ਚੋਣਾਂ ਅੱਜ, EVM ਵਿੱਚ ਕੈਦ ਹੋਵੇਗੀ 328 ਉਮੀਦਵਾਰ ਦੀ ਕਿਸਮਤ