Dengue news: ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਪੈਮਫਲੇਟ ਵੀ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ।
Trending Photos
Punjab's Ludhiana Dengue Cases News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜੇਕਰ ਗੱਲ ਮੌਜੂਦਾ ਹਾਲਾਤਾਂ ਦੀ ਕੀਤੀ ਜਾਵੇ ਤਾਂ 192 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੁਣ ਤੱਕ ਜ਼ਿਲ੍ਹੇ ਦੇ ਵਿੱਚ ਹੋ ਚੁੱਕੀ ਹੈ।
ਜੇਕਰ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ ਸਤੰਬਰ ਮਹੀਨੇ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 70 ਮਾਮਲੇ ਹੀ ਸਾਹਮਣੇ ਆਏ ਸਨ। ਇਸ ਦੌਰਾਨ ਸਿਹਤ ਮਹਿਕਮੇ ਵੱਲੋਂ 18 ਟੀਮਾਂ ਲੁਧਿਆਣਾ ਦੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਵੱਖ-ਵੱਖ ਇਲਾਕਿਆਂ ਦੇ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੰਨਾ ਹੀ ਨਹੀਂ ਸਿਵਲ ਹਸਪਤਾਲ ਦੇ ਵਿੱਚ ਡੇਂਗੂ ਦੇ ਮੁਫ਼ਤ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਵਿੱਚ 800 ਤੋਂ ਜਿਆਦਾ ਡੇਂਗੂ ਦੇ ਸ਼ੱਕੀ ਮਾਮਲੇ ਵੀ ਸਾਹਮਣੇ ਆਏ ਹਨ। ਜ਼ਿਲ੍ਹਾ ਸਹਾਇਕ ਅਫ਼ਸਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਸਿਹਤ ਮਹਿਕਮਾ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੀ ਇਹ ਅਪੀਲ ਕਰ ਰਿਹਾ ਹੈ ਕਿ ਉਹ ਆਪਣੇ ਘਰਾਂ ਦੇ ਵਿੱਚ ਪਾਣੀ ਇੱਕਠਾ ਨਾ ਹੋਣ ਦੇਣ ਕਿਉਂਕਿ ਇਸ ਦੇ ਵਿੱਚ ਡੇਂਗੂ ਪਨਪਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਪੈਮਫਲੇਟ ਵੀ ਜਾਰੀ ਕੀਤਾ ਗਿਆ ਹੈ ਅਤੇ ਨਾਲ ਹੀ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ।
Punjab's Ludhiana Dengue Cases: ਡੇਂਗੂ ਤੋਂ ਲੜਨ ਲਈ ਕੀ ਕੀਤਾ ਜਾਣਾ ਚਾਹੀਦਾ ਹੈ?
ਇਹ ਵੀ ਪੜ੍ਹੋ: Punjab Schools AI news: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI, ਸਿਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ