Punjabi Malot boy died in Dubai: ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਿਆ 32 ਸਾਲ ਨੌਜਵਾਨ ਦੇ ਘਰ 3 ਦਿਨਾਂ ਬਾਅਦ ਹੀ ਵਿੱਛ ਗਿਆ ਸੱਥਰ। ਪਰਿਵਾਰ ਨੂੰ ਮੌਤ ਦੀ ਸੂਚਨਾ ਮਿਲੀ।
Trending Photos
Punjabi Malot boy died in Dubai: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।
ਮਲੋਟ ਤੋਂ ਰੋਜ਼ੀ ਰੋਟੀ ਕਮਾਉਣ ਦੁਬਈ ਗਏ ਇੱਕ ਗਰੀਬ ਪਰਿਵਾਰ ਦੇ ਚਾਰ ਭੈਣਾਂ ਦਾ ਇਕਲੌਤਾ ਭਰਾ ਹੈਪੀ ਸਿੰਘ ਦੀ ਹੋਈ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ 13 ਤਰੀਕ ਨੂੰ ਗਿਆ ਸੀ ਤੇ 16 ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਦੀ ਬੀਚ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: Dubai News: ਰੋਜ਼ੀਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪੀੜਤ ਪਰਿਵਾਰ ਦੇ ਮੈਂਬਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 32 ਸਾਲ ਦਾ ਸ਼ਾਦੀਸ਼ੁਦਾ ਇੱਕ ਦੋ ਸਾਲ ਦੇ ਬੇਟੇ ਦਾ ਪਿਤਾ ਚਾਰ ਭੈਣਾਂ ਦਾ ਇਕਲੌਤਾ ਭਰਾ ਹੈਪੀ ਸਿੰਘ ਰੋਜ਼ੀ ਰੋਟੀ ਕਮਾਉਣ ਲਈ 13 ਤਰੀਕ ਨੂੰ ਦੁਬਈ ਗਿਆ ਸੀ ਅਤੇ 16 ਤਰੀਕ ਨੂੰ ਇਸ ਦੇ ਏਜੰਟ ਦਾ ਫੋਨ ਆਇਆ ਕਿ ਹੈਪੀ ਸਿੰਘ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ।
ਸਾਨੂੰ ਬੜੀ ਮਸਕਤ ਤੋਂ ਬਾਅਦ 18 ਤਰੀਕ ਨੂੰ ਲਾਸ਼ ਮਿਲੀ ਹੈ ਪਰ ਏਜੰਟ ਨੇ ਕੋਈ ਸਹਿਯੋਗ ਨਹੀਂ ਦਿੱਤਾ। ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀ ਹਾਜੀਪੁਰ ਦੇ ਪਿੰਡ ਸਿਬੋਚੱਕ ਦਾ ਨੌਜਵਾਨ ਰੋਜ਼ੀਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿੱਥੇ ਵਿਦੇਸ਼ 'ਚ ਹੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਪਿੰਡ ਸਿਬੋਚੱਕ ਦੇ ਤਰਸੇਮ ਲਾਲ ਪੁੱਤਰ ਮੋਹਨ ਸਿੰਘ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਵੀਰ ਸਿੰਘ (28) ਫਰਵਰੀ 2019 ਵਿੱਚ ਪਲੰਬਰ ਦੇ ਕੰਮ 'ਚ ਦੁਬਈ ਦੀ ਇਕ ਕੰਪਨੀ ਵਿੱਚ ਗਿਆ ਸੀ। ਉਥੇ 6 ਮਹੀਨੇ ਕੰਮ ਕਰਨ ਪਿੱਛੋਂ ਉਸ ਨੂੰ ਕੰਪਨੀ ਦੇ ਮਾਲਕ ਵੱਲੋਂ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਉਸ ਨੂੰ ਕੰਪਨੀ ਛੱਡਣੀ ਪਈ ਅਤੇ ਉਸ ਪਿੱਛੋਂ ਉਹ ਵੱਖ-ਵੱਖ ਥਾਵਾਂ 'ਤੇ ਕੰਮ ਕਰਦਾ ਰਿਹਾI
(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)