Punjab Martyrdom Day 2023: ਉਨ੍ਹਾਂ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ ਲਈ ਫਰੀਦਕੋਟ ਪੁਲਿਸ ਲਾਈਨ ਵਿੱਚ ਅੱਜ ਸ਼ਹੀਦੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿੱਚ ਪੁਰੀ ਪੁਲਿਸ ਫੋਰਸ ਵੱਲੋ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀ ਅਰਪਣ ਕੀਤੀ।
Trending Photos
Punjab Martyrdom Day 2023: ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਮਨਾ ਕੇ ਉਨ੍ਹਾਂ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਜਿਨ੍ਹਾਂ ਵੱਲੋਂ ਆਪਣੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ ਆਪਣਾ ਫਰਜ਼ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ ਲਈ ਫਰੀਦਕੋਟ ਪੁਲਿਸ ਲਾਈਨ ਵਿੱਚ ਅੱਜ ਸ਼ਹੀਦੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿੱਚ ਪੁਰੀ ਪੁਲਿਸ ਫੋਰਸ ਵੱਲੋਂ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀ ਅਰਪਣ ਕੀਤੀ।
ਇਸ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰ ਵੀ ਸ਼ਾਮਿਲ ਹੋਏ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾ ਨੂੰ ਸੁਣ ਜਲਦ ਉਸਦੇ ਹੱਲ ਸਬੰਧੀ ਯਤਨ ਕੀਤੇ ਗਏ। ਇਸ ਮੌਕੇ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਆਪਣੇ ਸਾਥੀਆਂ ਉੱਤੇ ਮਾਣ ਹੈ ਜਿਨ੍ਹਾਂ ਆਪਣਾ ਫਰਜ਼ ਨਿਭਾਉਦੇ ਹੋਏ ਦੇਸ਼ ਲਈ ਸ਼ਹੀਦੀਆਂ ਪਾਈਆਂ ਅਤੇ ਪੁਲਿਸ ਦੇ ਗੌਰਵ ਵਿੱਚ ਵਾਧਾ ਕੀਤਾ। ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਬਰਾਂ ਨੇ ਵੀ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।
ਇਹ ਵੀ ਪੜ੍ਹੋ: Sheller Owners Strike: ਸ਼ੈਲਰ ਮਾਲਕਾਂ ਦੀ ਹੜਤਾਲ ਕਾਰਨ ਮੰਡੀਆਂ 'ਚ ਕਿਸਾਨ ਪਰੇਸ਼ਾਨ
ਬਟਾਲਾ ਪੁਲਿਸ ਲਾਈਨ 'ਚ ਪੁਲਿਸ ਸ਼ਹੀਦ ਦਿਵਸ ਮਨਾਇਆ ਗਿਆ
ਬਟਾਲਾ ਦੀ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਪੁਲਿਸ ਸ਼ਹੀਦ ਦਿਵਸ ਦੇ ਮਨਾਇਆ ਗਿਆ। ਇਸ 64ਵੇਂ ਸ਼ਰਧਾਂਜਲੀ ਸਮਾਰੋਹ ਮੌਕੇ 117 ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮੌਨ ਵਰਤ ਤੋਂ ਇਲਾਵਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਨਾਲ ਹੀ ssp ਬਟਾਲਾ ਅਸ਼ਵਣੀ ਗੋਟੀਆਲ ਨੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਜੁਡੀਸ਼ੀਅਲ ਜੱਜ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੌਕੇ ਸ਼ਹੀਦ ਪਰਿਵਾਰਾਂ ਨੇ ਆਪਣੇ ਪਰਿਵਾਰਿਕ ਮੈਬਰਾਂ ਨੂੰ ਯਾਦ ਕਰਦੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਆਪਣੇ ਪਰਿਵਾਰਾਂ ਦੇ ਸ਼ਹੀਦਾਂ ਤੇ ਜਿਨਾ ਨੇ ਦੇਸ਼ ਲਈ ਸ਼ਹੀਦੀ ਦਿੱਤੀ ਨਾਲ ਹੀ ਉਹਨਾਂ ਕਿਹਾ ਕਿ ਜਿੰਨੀ ਵੀ ਪੈਨਸ਼ਨ ਮਿਲਦੀ ਹੈ ਬਹੁਤ ਥੋੜੀ ਹੈ ਪੈਨਸ਼ਨ ਵਿੱਚ ਵਾਧਾ ਹੋਣਾ ਚਾਹੀਦਾ ਹੈ।
ਬਟਾਲਾ SSP ਅਸ਼ਵਣੀ ਗੋਟੀਆਲ ਨੇ ਇਸ ਮੌਕੇ ਕਿਹਾ ਕਿ ਅੱਜ ਦੇ ਦਿਨ ਅਸੀਂ ਆਪਣੇ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਉਹਨਾਂ ਦੇ ਪਰਿਵਾਰ ਨਾਲ ਮਿਲ ਕੇ ਪਰਿਵਾਰ ਨੂੰ ਏਹ ਅਹਿਸਾਸ ਕਰਵਾਉਂਦੇ ਹਾਂ ਕੀ ਪੰਜਾਬ ਪੁਲਿਸ ਉਹਨਾਂ ਦਾ ਆਪਣਾ ਪਰਿਵਾਰ ਹੈ ਨਾਲ ਹੀ ਜੋ ਪੈਨਸ਼ਨ ਦੀ ਗੱਲ ਹੈ ਏਹ ਅਸੀਂ ਆਪਣੇ ਵਲੋਂ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਰਹੇ ਹਾਂ।