Illegal Mining in Punjab: ਨਾਜਾਇਜ ਮਾਈਨਿੰਗ ਨੂੰ ਲੈ ਕੇ ਐਕਸ਼ਨ 'ਚ ਖਣਨ ਮੰਤਰੀ ਮੀਤ ਹੇਅਰ
Advertisement
Article Detail0/zeephh/zeephh1737734

Illegal Mining in Punjab: ਨਾਜਾਇਜ ਮਾਈਨਿੰਗ ਨੂੰ ਲੈ ਕੇ ਐਕਸ਼ਨ 'ਚ ਖਣਨ ਮੰਤਰੀ ਮੀਤ ਹੇਅਰ

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ।

Illegal Mining in Punjab: ਨਾਜਾਇਜ ਮਾਈਨਿੰਗ ਨੂੰ ਲੈ ਕੇ ਐਕਸ਼ਨ 'ਚ ਖਣਨ ਮੰਤਰੀ ਮੀਤ ਹੇਅਰ

Punjab Minister Meet Hayer on Illegal Mining news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ, ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।

ਇਹ ਗੱਲ ਅੱਜ ਯਾਨੀ ਬੁੱਧਵਾਰ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ।

ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ਉਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ। ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ, ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Karan Deol and Drisha Acharya Roka Ceremony: ਕਰਨ ਦਿਓਲ ਨੇ ਆਪਣੀ ਹੋਣ ਵਾਲੀ ਦੁਲਹਨ ਦਿਸ਼ਾ ਨਾਲ ਕੱਟਿਆ ਕੇਕ, ਸਾਹਮਣੇ ਆਈ ਵੀਡੀਓ

ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 

40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ।ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। 

ਇਹ ਵੀ ਪੜ੍ਹੋ: Punjab Weather Update: ਪੰਜਾਬ, ਹਰਿਆਣਾ ਸਮੇਤ ਇਹ ਸੂਬੇ ਭਾਰੀ ਮੀਂਹ ਲਈ ਰਹੋ ਤਿਆਰ! ਇਸ ਦਿਨ ਹੋਵੇਗਾ ਮੌਸਮ ਸੁਹਾਵਨਾ

ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।

(For more news apart from Punjab Minister Meet Hayer on Illegal Mining news, stay tuned to Zee PHH)

Trending news