Moga Accident News: ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਸਮੇਤ 4 ਦੀ ਮੌਕੇ 'ਤੇ ਮੌਤ
Advertisement
Article Detail0/zeephh/zeephh1945178

Moga Accident News: ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਸਮੇਤ 4 ਦੀ ਮੌਕੇ 'ਤੇ ਮੌਤ

Moga Accident News: ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ।

 

Moga Accident News: ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਸਮੇਤ 4 ਦੀ ਮੌਕੇ 'ਤੇ ਮੌਤ

Moga Accident News: ਮੋਗਾ ਦੇ ਅਜੀਤਵਾਲ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਇਹ ਹਾਦਸਾ ਬੱਦੋਵਾਲ ਫਾਜ਼ਲਿਕਾ ਦੇ ਪਿੰਡ ਓਝਾਵਾਲੀ ਤੋਂ ਇੱਕ ਵਿਆਹ ਦੀ ਬਾਰਾਤ ਲੈ ਕੇ ਲੁਧਿਆਣਾ ਜਾ ਰਿਹਾ ਸੀ ਤਾਂ ਮੋਗਾ ਦੇ ਅਜੀਤਵਾਲ ਨੇੜੇ ਕਾਰ ਖੜ੍ਹੀ ਟਰਾਲੀ ਨਾਲ ਟਕਰਾ ਗਈ ਜਿਸ 'ਚ ਲਾੜੇ ਸਮੇਤ 4 ਦੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ। 

ਹਾਦਸੇ ਦਾ ਸ਼ਿਕਾਰ ਹੋਈ ਡੌਲੀ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab Stubble Burning: ਸੂਬੇ 'ਚ 1360 ਥਾਵਾਂ 'ਤੇ ਸਾੜੀ ਗਈ ਪਰਾਲੀ, ਬਠਿੰਡਾ ਸਭ ਤੋਂ ਵੱਧ ਪ੍ਰਦੂਸ਼ਿਤ

ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਡੋਲੀ ਨੂੰ ਲੈ ਕੇ ਜਾ ਰਹੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਇੱਕ ਲਾੜਾ ਵੀ ਸ਼ਾਮਲ ਹੈ। ਘਟਨਾ 'ਚ ਜ਼ਖਮੀ ਹੋਏ ਤਿੰਨ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਟਰਾਲੀ ਵਾਲੀ ਕਾਰ ਅਬੋਹਰ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣਾ ਸੀ। ਪਰ ਐਤਵਾਰ ਸਵੇਰੇ 5 ਵਜੇ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: Tarn Taran News: ਤਰਨਤਾਰਨ ਪੁਲਿਸ ਨੂੰ ਮਿਲੀ ਸਫਲਤਾ, 2 ਸਮੱਗਲਰਾਂ ਨੂੰ ਕੀਤਾ ਕਾਬੂ, ਹੈਰੋਇਨ ਵੀ ਬਰਾਮਦ

(ਨਵਦੀਪ ਸਿੰਘ ਦੀ ਰਿਪੋਰਟ)

Trending news