Navjot Singh Sidhu news: ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ! ਸਵਾਗਤ ਦੀਆਂ ਤਿਆਰੀਆਂ ਸ਼ੁਰੂ
Advertisement
Article Detail0/zeephh/zeephh1634863

Navjot Singh Sidhu news: ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ! ਸਵਾਗਤ ਦੀਆਂ ਤਿਆਰੀਆਂ ਸ਼ੁਰੂ

Navjot Singh Sidhu news: ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੇ ਦੱਸਿਆ ਕਿ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਲੱਡੂ ਮੰਗਵਾਏ ਗਏ ਹਨ ਅਤੇ ਉਨ੍ਹਾਂ ਦੇ ਸਵਾਗਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੈਨਰ ਅਤੇ ਝੰਡੇ ਲਗਾਏ ਜਾਣਗੇ। 

Navjot Singh Sidhu news: ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ! ਸਵਾਗਤ ਦੀਆਂ ਤਿਆਰੀਆਂ ਸ਼ੁਰੂ

Navjot Singh Sidhu news: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣਗੇ। ਇਹ ਜਾਣਕਾਰੀ ਸਿੱਧੂ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਰਿਹਾਈ ਬਾਰੇ ਜਾਣਕਾਰੀ ਦਿੱਤੀ ਹੈ। 59 ਸਾਲਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu)1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਸੀ। ਪਿਛਲੇ ਸਾਲ 20 ਮਈ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੇ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਸਿੱਧੂ ਨੂੰ ਸਜ਼ਾ ਪੂਰੀ ਹੋਣ ਤੋਂ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਸਿੱਧੂ ਨੇ ਨਾ ਤਾਂ ਪੈਰੋਲ ਲਈ ਅਤੇ ਨਾ ਹੀ ਛੁੱਟੀ ਲਈ। ਇਸ ਲਈ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੈਬਨਿਟ ਨੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ: Delhi Weather Forecast: ਮੀਂਹ ਨੇ ਵਧਾਈ ਸਭ ਦੀ ਚਿੰਤਾ! ਦਿੱਲੀ ਦੇ IGI  ਏਅਰਪੋਰਟ ਤੋਂ 22 ਫਲਾਈਟਾਂ ਡਾਇਵਰਟ

ਸਿੱਧੂ ਨੂੰ ਪਹਿਲਾਂ 26 ਜਨਵਰੀ ਨੂੰ ਰਿਹਾਅ ਕਰਨ ਦੀ ਗੱਲ ਸਾਹਮਣੇ ਆਈ ਸੀ ਪਰ ਬਾਅਦ ਵਿੱਚ ਪੰਜਾਬ ਸਰਕਾਰ ਨੇ ਸਿੱਧੂ (Navjot Singh Sidhu) ਨੂੰ ਕੋਈ ਵੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸ ਦੀ ਰਿਹਾਈ ਟਾਲ ਦਿੱਤੀ ਗਈ ਸੀ। ਸਿੱਧੂ ਦੇ ਵਕੀਲ ਐਚਪੀਐਸ ਵਰਮਾ ਨੇ ਦੱਸਿਆ ਕਿ ਉਹ ਸ਼ਨੀਵਾਰ ਨੂੰ ਦੁਪਹਿਰ 11-12 ਵਜੇ ਦੇ ਵਿਚਕਾਰ ਜੇਲ੍ਹ ਤੋਂ ਬਾਹਰ ਆਉਣਗੇ ਅਤੇ ਸਿੱਧੇ ਘਰ ਚਲੇ ਜਾਣਗੇ। ਘਰ 'ਚ ਹੀ ਮੀਡੀਆ ਨਾਲ ਗੱਲ ਕਰਨਗੇ।

ਸਿੱਧੂ ਪਰਿਵਾਰ ਦੇ ਕਰੀਬੀ ਅਤੇ ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੇ ਦੱਸਿਆ ਕਿ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਲੱਡੂ ਮੰਗਵਾਏ ਗਏ ਹਨ ਅਤੇ ਉਨ੍ਹਾਂ ਦੇ ਸਵਾਗਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਬੈਨਰ ਅਤੇ ਝੰਡੇ ਲਗਾਏ ਜਾਣਗੇ। ਵੱਖ-ਵੱਖ ਥਾਵਾਂ 'ਤੇ ਗੇਟ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।  ਲੱਡੂ ਵੰਡੇ ਜਾਣਗੇ।

Trending news