Punjab News: ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੀ ਇੱਕ ਪਾਰਟੀ ਪੰਜਾਬ ਪੁਲਿਸ ਦੇ ਨਾਲ ਸ਼ੁੱਕਰਵਾਰ ਰਾਤ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਨੇੜੇ ਗਸ਼ਤ ਕਰ ਰਹੀ ਸੀ।
Trending Photos
Punjab News: ਪਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੀ। ਆਏ ਦਿਨ ਡਰੋਨ ਹੈਰੋਇਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾਂ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏਕਿ ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸਰਹੱਦੀ ਪਿੰਡ ਰਾਏ ਦੇ ਬਾਹਰ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਜਦੋਂ ਬੀਐਸਐਫ ਨੇ ਡਰੋਨ ਦੀ ਆਵਾਜ਼ ਸੁਣੀ ਤਾਂ ਉਸ ਨੇ ਉਸ 'ਤੇ ਗੋਲੀਬਾਰੀ ਕੀਤੀ ਅਤੇ ਇਸ ਦੌਰਾਨ ਨੇੜਿਓਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇੱਕ ਖੇਤ ਵਿੱਚੋਂ ਪੀਲੀ ਸੈਲੋ ਟੇਪ ਵਿੱਚ ਲਪੇਟੀ ਹੋਈ ਸਾਢੇ ਪੰਜ ਕਿਲੋ ਹੈਰੋਇਨ ਵਾਲਾ ਇੱਕ ਪੈਕੇਟ ਬਰਾਮਦ ਕੀਤਾ।
ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਬੀਐਸਐਫ ਦੀ ਇੱਕ ਪਾਰਟੀ ਪੰਜਾਬ ਪੁਲਿਸ ਦੇ ਨਾਲ ਸ਼ੁੱਕਰਵਾਰ ਰਾਤ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਰਸ ਦੇ ਜਵਾਨਾਂ ਨੇ ਪਾਕਿ ਪਾਸਿਓਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ ਤਾਂ ਉਸ 'ਤੇ ਗੋਲੀਬਾਰੀ ਕੀਤੀ। ਅਚਾਨਕ ਜਵਾਨਾਂ ਨੂੰ ਡਿੱਗਣ ਦੀ ਆਵਾਜ਼ ਵੀ ਸੁਣਾਈ ਦਿੱਤੀ।
ਇਹ ਵੀ ਪੜ੍ਹੋ: Odisha Train Accident : ਕਿਵੇਂ ਵਾਪਰਿਆ ਕੋਰੋਮੰਡਲ ਐਕਸਪ੍ਰੈਸ ਹਾਦਸਾ, ਜਾਣੋ ਹਰ ਸਵਾਲ ਦਾ ਜਵਾਬ, ਹੁਣ ਤੱਕ 233 ਲੋਕਾਂ ਦੀ ਮੌਤ
ਬੀਐਸਐਫ ਦੇ ਹੋਰ ਬਲਾਂ ਨੂੰ ਉਥੇ ਬੁਲਾਇਆ ਗਿਆ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਜਵਾਨਾਂ ਨੇ ਪਿੰਡ ਦੇ ਬਾਹਰ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪੁਲਿਸ ਫੋਰਸ ਵੀ ਉਥੇ ਪਹੁੰਚ ਗਈ।