Lehragaga News: ਲਹਿਰਾਗਾਗਾ ਵਿੱਚ ਇੱਕ ਸਵੀਪਰ ਦੀ ਸੀਵਰੇਜ ਦੀ ਗੈਸ ਚੜਨ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਸਵੀਪਰਾਂ ਨੇ ਲਹਿਰਾਗਾਗਾ ਨਗਰ ਕੌਸ਼ਲ ਦੇ ਸਾਹਮਣੇ ਧਰਨਾ ਦਿੱਤਾ।
Trending Photos
Lehragaga News: ਲਹਿਰਾਗਾਗਾ 'ਚ ਬੀਤੇ ਦਿਨੀਂ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਸੀਵਰੇਜ 'ਚੋਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਇੱਕ ਸਵੀਪਰ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਹਾਲਤ 'ਚ ਪਟਿਆਲਾ ਦੇ ਹਸਪਤਾਲ 'ਚ ਦਾਖਲ ਹਨ। ਇਸ ਕਰਕੇ ਅੱਜ ਲਹਿਰਾਗਾਗਾ ਮੁਕੰਮਲ ਤੌਰ (Lehragaga News) 'ਤੇ ਬੰਦ ਰੱਖਿਆ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਦੀ ਮੰਗ ਹੈ ਕਿ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ 5000000 ਰੁਪਏ ਦਾ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਹੱਥੀਂ ਸਫ਼ਾਈ ਕਰਨ ਵਾਲਿਆਂ ਨੂੰ ਪੱਕਾ ਕੀਤਾ ਜਾਵੇ।
ਦੱਸ ਦਈਏ ਕਿ ਬੀਤੇ ਦਿਨੀਂ ਲਹਿਰਾਗਾਗਾ ਵਿੱਚ ਇੱਕ ਸਫਾਈ ਕਰਮਚਾਰੀ ਦੀ ਸੀਵਰੇਜ ਵਿੱਚੋਂ ਜ਼ਹਿਰੀਲੀ ਗੈਸ ਚੜ੍ਹਨ (Lehragaga swiper dead) ਨਾਲ ਮੌਤ ਹੋ ਗਈ ਸੀ। ਹੁਣ ਇਹ ਮਾਮਲਾ ਜ਼ੋਰ ਫੜਨ ਲੱਗ ਪਿਆ ਹੈ ਅਤੇ ਅੱਜ ਲਹਿਰਾਗਾਗਾ ਵਿੱਚ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਲਹਿਰਾਗਾਗਾ ਨਗਰ ਕੌਂਸਲ ਕੋਲ ਸੀਵਰੇਜ ਦੀ ਮਸ਼ੀਨ ਹੈ, ਸਫ਼ਾਈ ਲਈ ਉਪਲਬਧ ਹੈ ਪਰ ਇਸ ਦੀ ਵਰਤੋਂ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: Indigo News: ਇੰਡੀਗੋ ਫਲਾਈਟ 'ਚ ਪ੍ਰੋਫੈਸਰ ਨੇ ਮਹਿਲਾ ਡਾਕਟਰ ਨਾਲ ਕੀਤੀ ਬਦਸਲੂਕੀ, ਫਿਰ ਹੋਇਆ ਅਜਿਹਾ...
ਸਿਰਫ਼ ਸਫ਼ਾਈ ਕਰਮਚਾਰੀਆਂ ਨੂੰ ਹੀ ਸੀਵਰਮੈਨ ਬਣਾ ਦਿੱਤਾ ਗਿਆ, ਜੋ ਕਿ ਸਰਾਸਰ ਗ਼ਲਤ ਹੈ। ਇਸ ਘਟਨਾ ਕਾਰਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸ ਘਟਨਾ ਤੋਂ ਬਾਅਦ ਮ੍ਰਿਤਕ ਸਵੀਪਰ ਦੇ ਪਰਿਵਾਰ ਅਤੇ ਸਵੀਪਰਾਂ ਵੱਲੋਂ ਲਹਿਰਾਗਾਗਾ ਨਗਰ ਕੌਂਸਲ ਦੇ ਸਾਹਮਣੇ ਧਰਨਾ ਦਿੱਤਾ ਜਾ ਰਿਹਾ ਹੈ।
ਧਰਨਾਕਾਰੀਆਂ ਦਾ ਸਪੱਸ਼ਟ ਕਹਿਣਾ ਹੈ ਕਿ ਪੁਲੀਸ ਪ੍ਰਸ਼ਾਸਨ ਜਲਦੀ ਤੋਂ ਜਲਦੀ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਵਾਉਣਾ ਚਾਹੁੰਦਾ ਹੈ। ਪੁਲਿਸ ਮ੍ਰਿਤਕ ਦੇ ਘਰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਿਉਂਸਪਲ ਕੌਸ਼ਲ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੀੜਤਾਂ ਨੂੰ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ।
(ਲਹਿਰਾਗਾਗਾ ਤੋਂ ਅਨਿਲ ਜੈਨ ਦੀ ਰਿਪੋਰਟ)
ਇਹ ਵੀ ਪੜ੍ਹੋ: Punjab News: ਲੰਬੇ ਇੰਤਜ਼ਾਰ ਤੋਂ ਬਾਅਦ 12500 ਅਧਿਆਪਕਾਂ ਨੂੰ ਕੀਤਾ ਗਿਆ ਪੱਕਾ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ