Punjab News: ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 8 ਜ਼ਖ਼ਮੀ
Advertisement
Article Detail0/zeephh/zeephh1637099

Punjab News: ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 8 ਜ਼ਖ਼ਮੀ

Road Accident In Hoshiarpur: ਰਾਏਕੋਟ ਦੇ ਪਿੰਡ ਲੋਹਟਬੱਦੀ ਨੇੜੇ ਦੋ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਹੋਈ। ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਅੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

Punjab News: ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ, 8 ਜ਼ਖ਼ਮੀ

Road Accident In Hoshiarpur: ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਪਿੰਡ ਸਿੰਬਲੀ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ  ਐਤਵਾਰ ਸਵੇਰੇ ਕਰੀਬ 11 ਵਜੇ ਵਾਪਰਿਆ ਜਦੋਂ ਪਿੰਡ ਦਾ ਰਹਿਣ ਵਾਲਾ ਤਰਸੇਮ ਲਾਲ ਆਪਣੀ ਪਤਨੀ ਚਰਨਜੀਤ ਕੌਰ ਆਪਣੇ ਲੜਕੇ ਸੰਨੀ ਕੁਮਾਰ ਨਾਲ ਸਕੂਟਰ 'ਤੇ ਫਗਵਾੜਾ ਵੱਲ ਜਾ ਰਿਹਾ ਸੀ। ਜਦੋਂ ਉਹ ਸਿੰਬਲੀ ਕੋਲ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰਖਵਾਇਆ ਗਿਆ ਹੈ। ਟੱਕਰ ਮਾਰਨ ਵਾਲੇ ਵਿਅਕਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਹਾਦਸੇ ਕਾਰਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Indian Idol 13 Winner: ਕੌਣ ਹਨ ਇੰਡੀਅਨ ਆਈਡਲ 13 ਦੇ ਜੇਤੂ ਰਿਸ਼ੀ ਸਿੰਘ? ਜਿਸਦੇ ਵਿਰਾਟ ਕੋਹਲੀ ਹਨ ਫੈਨ

ਰਾਏਕੋਟ ਦੇ ਪਿੰਡ ਲੋਹਟਬੱਦੀ ਨੇੜੇ ਦੋ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਅੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੰਨੀ ਸਿੰਘ ਵਾਸੀ ਤੱਖਰ ਕਲਾਂ (ਮਾਲੇਰਕੋਟਲਾ) ਚਾਰ ਦੋਸਤਾਂ ਨਾਲ ਆਪਣੀ ਜ਼ੈਨ ਕਾਰ ਵਿੱਚ ਰਾਏਕੋਟ ਤੋਂ ਮਲੇਰਕੋਟਲਾ ਵੱਲ ਜਾ ਰਿਹਾ ਸੀ। ਪਿੰਡ ਲੋਹਟਬੱਦੀ ਨੇੜੇ ਅਚਾਨਕ ਉਸ ਦੀ ਕਾਰ ਦੀ ਬ੍ਰੇਕ ਫੇਲ੍ਹ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਸਿੱਧੀ ਟੱਕਰ ਹੋ ਗਈ।

ਦੂਜੀ ਕਾਰ ਮਲੇਰਕੋਟਲਾ ਦੇ ਮੁਬਾਰਕਪੁਰ ਦਾ ਰਹਿਣ ਵਾਲਾ ਸੁਖਦੀਪ ਸਿੰਘ ਚਲਾ ਰਿਹਾ ਸੀ। ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਾਏਕੋਟ ਆ ਰਿਹਾ ਸੀ ਕਿ ਅਚਾਨਕ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਸੁਖਦੀਪ ਸਿੰਘ, ਉਸ ਦੀ ਪਤਨੀ ਜਸਵੀਰ ਕੌਰ, ਪੁੱਤਰੀ ਜਸਨੀਤ ਕੌਰ (8) ਅਤੇ ਪੁੱਤਰ ਹਰਮਨਦੀਪ ਸਿੰਘ (7) ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਰਾਏਕੋਟ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੀ ਕਾਰ ਵਿੱਚ ਸਵਾਰ ਸੰਨੀ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਕਰਮਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

Trending news