Punjab News: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਮੈਂਬਰ ਗ੍ਰਿਫਤਾਰ
Advertisement
Article Detail0/zeephh/zeephh1828362

Punjab News: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਮੈਂਬਰ ਗ੍ਰਿਫਤਾਰ

Punjab Police news: ਐਸਐਸਪੀ ਗੁਲਨੀਤ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ।

Punjab News: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਮੈਂਬਰ ਗ੍ਰਿਫਤਾਰ

Punjab Police arrests Bambiha Gang members News: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਠਿੰਡਾ ਦੇ ਐਸਐਸਪੀ ਗੁਲਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਲਜ਼ਮ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। 

ਐਸਐਸਪੀ ਗੁਲਨੀਤ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ। ਮਿਲੀ ਜਾਣਕਾਰੀ ਦੇ ਮੁਤਾਬਕ ਕੁਝ ਸਮਾਂ ਪਹਿਲਾਂ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਕੀਤੀ ਅਤੇ ਮੁਲਾਜ਼ਮ ਦੀ ਐਸਐਲਆਰ ਖੋਹ ਕੇ ਫਰਾਰ ਹੋ ਗਏ ਸਨ।

ਇਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਕੀਤੀ ਗਈ ਜਿਸ ਵਿੱਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਬੰਬੀਹਾ ਗਰੋਹ ਦੇ ਸਾਥੀ ਹਨ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਐਸਐਲਆਰ ਸਣੇ ਅਸਲਾ ਬਰਾਮਦ ਕਰਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਇਸ ਮਾਮਲੇ 'ਚ ਅਗਲੇਰੀ ਕਾਰਵਾਈ ਜਾਰੀ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ, 9 ਅਗਸਤ ਨੂੰ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗੈਂਗ ਦੇ ਕਈ ਮੁੱਖ ਮੈਂਬਰਾਂ ਦੇ ਖਿਲਾਫ ਵੱਖ-ਵੱਖ ਪੂਰਕ ਚਾਰਜਸ਼ੀਟਾਂ ਦਾਇਰ ਕੀਤੀਆਂ ਗਿਆ ਸਨ। 

ਏਜੰਸੀ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗੈਂਗ ਦੇ ਕਈ ਮੁੱਖ ਮੈਂਬਰਾਂ ਦੇ ਖਿਲਾਫ ਦੋ ਵੱਖ-ਵੱਖ ਸਪਲੀਮੈਂਟਰੀ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਹਨ। ਇੱਥੋਂ ਤੱਕ ਕਿ ਇੱਕ ਵਿਸ਼ੇਸ਼ ਅਦਾਲਤ ਵੱਲੋਂ ਮਲਟੀ-ਸਟੇਟ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਨੈਟਵਰਕ ਵਿੱਚ ਸੱਤ ਭਗੌੜਿਆਂ ਨੂੰ ਭਗੌੜਾ ਵੀ ਘੋਸ਼ਿਤ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: Punjab Floods News: ਪੰਜਾਬ ਦੇ ਕਈ ਇਲਾਕੇ ਅਜੇ ਵੀ ਹੜ੍ਹ ਨਾਲ ਪ੍ਰਭਾਵਿਤ, CM ਮਾਨ ਨੇ ਕਿਹਾ, "ਸਥਿਤੀ ਕੰਟਰੋਲ ਵਿੱਚ ਹੈ" 

ਇਹ ਵੀ ਪੜ੍ਹੋ: Punjab Flood News LIVE: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ, ਬਿਆਸ ਦਰਿਆ 'ਚ ਵੱਧ ਰਿਹਾ ਪਾਣੀ ਦਾ ਪੱਧਰ 

 

(For more news apart from Punjab Police arrests Bambiha Gang members News, stay tuned to Zee PHH)

Trending news