Punjab News: ਸੰਗਰੂਰ ਦੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਦੇ ਬੱਚੇ ਬਿਮਾਰ ਪੈ ਗਏ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਹੀ ਭੋਜਨ ਨਹੀਂ ਦਿੱਤਾ ਜਾ ਰਿਹਾ।
Trending Photos
Punjab News: ਸੰਗਰੂਰ ਦੇ ਘਾਬਦਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਖ਼ਰਾਬ ਭੋਜਨ ਖਾਣ ਨਾਲ ਕਈ ਬੱਚੇ ਬਿਮਾਰ ਪੈ ਗਏ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਹੀ ਭੋਜਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਬਾਕੀ ਰਹਿੰਦੇ 40 ਦੇ ਕਰੀਬ ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਐਸ.ਐਮ ਕਿਰਪਾਲ ਸਿੰਘ ਨੇ ਦੱਸਿਆ ਕਿ ਨੇੜਲੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਨੂੰ ਪੇਟ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਆਈ ਹੈ, ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ 40 ਦੇ ਕਰੀਬ ਬੱਚੇ ਪੁੱਜੇ ਹਨ ਜਿਨ੍ਹਾਂ ਨੂੰ ਇਹੀ ਸਮੱਸਿਆ ਹੈ। ਉਨ੍ਹਾਂ ਦੇ ਖੂਨ ਦੇ ਟੈਸਟ ਕੀਤੇ ਜਾ ਰਹੇ ਹਨ।
ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਬੱਚਿਆਂ ਨੂੰ ਉਲਟੀਆਂ ਤੇ ਪੇਟ ਦਰਦ ਦਾ ਕਾਰਨ ਕੀ ਹੈ? ਐਸਐਮਓ ਡਾ: ਕ੍ਰਿਪਾਲ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਇਸ ਘਟਨਾ 'ਤੇ ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਬਾਅਦ ਖਾਣਾ ਬਣਾਉਣ ਵਾਲੇ ਠੇਕੇਦਾਰ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਵੱਡੀ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਫਿਲਹਾਲ ਸਕੂਲ ਵਿੱਚ 5 ਦਿਨ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਦੇਰ ਰਾਤ 18 ਬੱਚਿਆਂ ਨੂੰ ਖ਼ਰਾਬ ਖਾਣਾ ਖਾਣ ਕਾਰਨ ਤਬੀਅਤ ਖ਼ਰਾਬ ਹੋਣ ਮਗਰੋਂ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ 'ਚੋਂ 14 ਬੱਚਿਆਂ ਨੂੰ ਮੁੱਢਲੀ ਸਹਾਇਤਾ ਪਿਛੋਂ ਛੁੱਟੀ ਦੇ ਦਿੱਤੀ ਗਈ ਸੀ, ਜਦਕਿ 4 ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਵਿੱਚ ਆ ਗਏ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ’ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਗੇ ਤੋਂ ਕਾਨੂੰਨ ਬਣਾਇਆ ਜਾਵੇਗਾ ਅਤੇ ਬੱਚਿਆਂ ਤੋਂ ਹਰ ਮਹੀਨੇ ਫੀਡਬੈਕ ਲਈ ਜਾਵੇਗੀ।
Reached Sangrur, met with unwell students at Civil Hospital Sangrur, students are fine now & recovering fast. Mostly students are complaining of anxiety.
Contractors license has been cancelled, also he along with mess incharge has been arrested under Sec 307 IPC.
Concerned… pic.twitter.com/1aM8mw2Klt
— Harjot Singh Bains (@harjotbains) December 2, 2023
ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਵੀ ਹੋਸਟਲ ਵਿੱਚ ਭੇਜੀ ਗਈ ਹੈ, ਤਾਂ ਜੋ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਸ ਦਾ ਤੁਰੰਤ ਇਲਾਜ ਕੀਤਾ ਜਾ ਸਕੇ। ਇਸ ਦੇ ਨਾਲ ਹੀ ਪਿਛਲੇ ਪੰਜ ਦਿਨਾਂ ਤੋਂ ਬੱਚਿਆਂ ਦੀਆਂ ਸ਼ਿਕਾਇਤਾਂ ਦੇ ਮੁੱਦੇ 'ਤੇ ਮੰਤਰੀ ਬੈਂਸ ਨੇ ਕਿਹਾ ਹੈ ਕਿ ਪੜਤਾਲ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਸ਼ਨਿੱਚਰਵਾਰ ਸਵੇਰੇ ਸਕੂਲ ਤੋਂ 20 ਬੱਚਿਆਂ ਨੂੰ ਦਾਖ਼ਲ ਕਰਵਾਇਆ ਗਿਆ। ਦਾਖ਼ਲ ਬੱਚਿਆਂ 'ਚ ਪੇਟ 'ਚ ਦਰਦ ਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ 'ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਾੜੀ ਕੁਆਲਿਟੀ ਦਾ ਖਾਣਾ ਦਿੱਤਾ ਜਾ ਰਿਹਾ ਹੈ। ਦਾਖਲ ਬੱਚਿਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦੇ ਖਾਣੇ 'ਚ ਕੀੜੇ-ਮਕੌੜੇ ਨਜ਼ਰ ਆ ਰਹੇ ਸਨ ਪਰ ਮੈੱਸ ਦੇ ਠੇਕੇਦਾਰ ਨੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰਦੇ ਹੋਏ ਕੀੜੇ-ਮਕੌੜੇ ਵਾਲਾ ਭੋਜਨ ਪਰੋਸ ਦਿੱਤਾ।
ਇਹ ਵੀ ਪੜ੍ਹੋ : Punjab News: ਗੁਰਦਾਸਪੁਰ ਨੂੰ ਅੱਜ ਵੱਡਾ ਤੋਹਫਾ ਦੇਣਗੇ ਕੇਜਰੀਵਾਲ ਤੇ CM ਮਾਨ, ਅੰਤਰਰਾਜੀ ਬੱਸ ਟਰਮੀਨਲ ਦਾ ਕਰਨਗੇ ਉਦਘਾਟਨ