Gurbani Telecast Row: ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਖ਼ੁਦ ਦਾ ਵੈੱਬ ਚੈਨਲ ਲਾਂਚ ਕੀਤਾ ਗਿਆ।
Trending Photos
Punjab SGPC News: ਜਿੱਥੇ ਪੰਜਾਬ 'ਚ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮੁੱਦਾ ਭਖਿਆ ਹੋਇਆ ਹੈ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੁੜ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਗਈ ਹੈ।
ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਖ਼ੁਦ ਦਾ ਵੈੱਬ ਚੈਨਲ ਲਾਂਚ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਇਸ ਨੂੰ ਇਹ ਨਹੀਂ ਪਤਾ ਕਿ ਇਹ ਗੁਰੂ ਸਾਹਿਬਾਨ ਦੀ ਵਰੋਸਾਈ ਸੰਸਥਾ ਹੈ, ਜੋ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹਤੋੜ ਜਵਾਬ ਦਿੰਦੀ ਰਹੀ ਹੈ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਰਕਾਰ ਆਪਣਾ ਕੰਮ ਕਰੇ ਅਤੇ ਉਨ੍ਹਾਂ ਨੇ ਜਿਹੜੇ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰੇ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਪੰਥ ਆਪਣੇ ਕਾਰਜ ਆਪ ਕਰਨੇ ਜਾਣਦਾ ਹੈ।
ਇਸ ਦੌਰਾਨ SGPC ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਸਿੱਖ ਸੰਸਥਾ ਦੀ ਮਰਿਯਾਦਾ ਦੇ ਉਲਟ ਕਰਾਰ ਦਿੱਤਾ ਅਤੇ ਕਿਹਾ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਟਰੇਡ ਅਧੀਨ ਕਰਵਾਉਣ ਦੀ ਸ਼ੈਤਾਨੀ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤੀ ਗਈ ਹੈ।
ਐਡਵੋਕੇਟ ਧਾਮੀ ਵੱਲੋ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਗੁਰੂ ਘਰ ਦੀ ਪਵਿੱਤਰ ਸੰਸਥਾ ਹੈ ਅਤੇ ਇੱਥੇ ਸੰਗਤ ਦੇ ਦਸਵੰਧ ਨਾਲ ਕਾਰਜ ਕੀਤੇ ਜਾਂਦੇ ਹਨ, ਇਹ ਕੋਈ ਫੈਕਟਰੀ ਜਾਂ ਵਪਾਰਕ ਅਦਾਰਾ ਨਹੀਂ ਹੈ, ਜਿਥੇ ਟਰੇਡ ਯੂਨੀਅਨ ਸਥਾਪਤ ਕੀਤੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਪ੍ਰੰਪਰਾਵਾਂ ਦੇ ਉਲਟ ਕਿਸੇ ਨੂੰ ਵੀ ਕਾਰਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਰ ਔਖੇ ਸਮੇਂ ਦੌਰਾਨ ਮਨੁਖਤਾ ਦੇ ਨਾਲ ਖੜ੍ਹੇ ਹਨ ਅਤੇ ਹੜ੍ਹਾਂ ਦੌਰਾਨ ਵੀ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਅ ਰਹੇ ਹਨ, ਹਾਲਾਂਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁਝ ਕੇ ਸੰਸਥਾ ਦੇ ਪ੍ਰਬੰਧਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਸੰਗਰੂਰ ਪਹੁੰਚੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ "ਅਕਾਲੀ ਦਲ ਨਾਲ ਸਮਝੌਤਾ ਕਰਨ ਲਈ ਮੈਨੂੰ..."
(For more news SGPC President Harjinder Singh Dhami slams Punjab Government on Gurbani Telecast Row, stay tuned to Zee PHH)