ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਧਰਨਾ ਜਾਰੀ, NHAI ਵੱਲੋਂ ਹਾਈਕੋਰਟ ਦਾ ਰੁੱਖ
Advertisement
Article Detail0/zeephh/zeephh1523845

ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਧਰਨਾ ਜਾਰੀ, NHAI ਵੱਲੋਂ ਹਾਈਕੋਰਟ ਦਾ ਰੁੱਖ

ਇਨ੍ਹਾਂ ਟੋਲ ਪਲਾਜ਼ਿਆਂ ਨੂੰ ਖੋਲ੍ਹਣ ਤੇ ਮੁਲਾਜ਼ਮਾਂ ਦੀ ਸੁਰੱਖਿਆ ਲਈ NHAI ਵੱਲੋਂ ਸਬੰਧਤ ਜ਼ਿਲ੍ਹਿਆਂ ਦੇ DC ਅਤੇ ਪੁਲੀਸ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਗਈ ਸੀ ਪਰ ਇਸਦਾ ਕੋਈ ਫਾਇਦਾ ਨਹੀਂ ਹੋਇਆ।

ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਧਰਨਾ ਜਾਰੀ, NHAI ਵੱਲੋਂ ਹਾਈਕੋਰਟ ਦਾ ਰੁੱਖ

Punjab Toll Plaza Protest News: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਪੰਜਾਬ ‘ਚ ਚੱਲ ਰਹੇ ਪ੍ਰਦਰਸ਼ਨ ਦੌਰਾਨ 13 ਟੋਲ ਪਲਾਜ਼ਿਆਂ ਨੂੰ ਬੰਦ ਕੀਤੇ ਜਾਣ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਹੈ ਕਿ ਟੋਲ ਪਲਾਜ਼ਿਆਂ ਨੂੰ ਸ਼ੁਰੂ ਕੀਤਾ ਜਾਵੇ ਅਤੇ ਨਾਲ ਹੀ ਮੁਲਾਜ਼ਮਾਂ ਦੀ ਸੁਰੱਖਿਆ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣ।

ਇਸ ਮੁੱਦੇ 'ਤੇ ਜਸਟਿਸ ਵਿਨੋਦ ਭਾਰਦਵਾਜ ਵੱਲੋਂ ਕਿਹਾ ਗਿਆ ਕਿ ਮੰਗਾਂ ਦੀ ਪੂਰਤੀ ਲਈ ਸੜਕ, ਰੇਲ ਤੇ ਟੋਲ ਪਲਾਜ਼ਿਆਂ 'ਤੇ ਧਰਨਾ ਦੇਣ ਦਾ ਰੁਝਾਨ ਬਣ ਗਿਆ ਹੈ। ਇਸ ਦੌਰਾਨ ਜਸਟਿਸ ਵਿਨੋਦ ਭਾਰਦਵਾਜ ਵੱਲੋਂ ਪਟੀਸ਼ਨ ਨੂੰ ਵਿਆਪਕ ਲੋਕ ਹਿੱਤਾਂ ਨਾਲ ਸਬੰਧਤ ਦੱਸਦਿਆਂ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ।

NHAI ਵੱਲੋਂ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ 13 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਇਸ ਕਰਕੇ ਇੱਥੇ ਟੋਲ ਦੀ ਰਕਮ ਨਹੀਂ ਵਸੂਲੀ ਜਾਂਦੀ।  

ਉਨ੍ਹਾਂ ਅੱਗੇ ਕਿਹਾ ਕਿ ਧਰਨੇ ਕਰਕੇ 17 ਦਸੰਬਰ ਤੋਂ 4 ਜਨਵਰੀ ਤੱਕ ਤਕਰੀਬਨ 26 ਕਰੋੜ 60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ ਅਤੇ ਬਰਨਾਲਾ ਦੇ ਟੋਲ ਪਲਾਜ਼ਿਆਂ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ

ਦੱਸਣਯੋਗ ਹੈ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਖੋਲ੍ਹਣ ਤੇ ਮੁਲਾਜ਼ਮਾਂ ਦੀ ਸੁਰੱਖਿਆ ਲਈ NHAI ਵੱਲੋਂ ਸਬੰਧਤ ਜ਼ਿਲ੍ਹਿਆਂ ਦੇ DC ਅਤੇ ਪੁਲੀਸ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਗਈ ਸੀ ਪਰ ਇਸਦਾ ਕੋਈ ਫਾਇਦਾ ਨਹੀਂ ਹੋਇਆ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

(For more news related to protest at Punjab's Toll Plaza, stay tuned to Zee PHH for more updates)

Trending news