Trending Photos
Journalist Misconduct Case: ਦਿੱਲੀ ਵਿੱਚ ਚੋਣ ਸਰਗਰਮੀਆਂ ਦੌਰਾਨ ਬੀਤੀ ਰਾਤ ਦਿੱਲੀ ਪੁਲਿਸ ਵੱਲੋਂ ਪੱਤਰਕਾਰਾਂ ਨਾਲ ਕੀਤੀ ਗਈ ਬਦਸਲੂਕੀ ਦਾ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਨੇ ਨੋਟਿਸ ਲਿਆ ਹੈ ਅਤੇ ਚੋਣ ਕਮਿਸ਼ਨ ਕੋਲੋਂ ਪੱਤਰਕਾਰਾਂ ਲਈ ਸੁਰੱਖਿਆ ਦੀ ਮੰਗ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਕਾਬਿਲੇਗੌਰ ਹੈ ਕਿ ਦਿੱਲੀ ਵਿੱਚ ਰਾਤ ਨੂੰ ਕਵਰੇਜ ਦੌਰਾਨ ਪੰਜ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। 5 ਪੱਤਰਕਾਰਾਂ ਨੂੰ ਤੁਗਲਕ ਲੇਨ ਪੁਲਿਸ ਸਟੇਸ਼ਨ ਵਿੱਚ 8 ਘੰਟੇ ਹਿਰਾਸਤ ਵਿੱਚ ਰੱਖੀ ਰੱਖਿਆ। ਸਵੇਰੇ ਮੀਡੀਆ ਵਿੱਚ ਖਬਰਾਂ ਨਸ਼ਰ ਹੋਣ ਮਗਰੋਂ ਪੱਤਰਕਾਰਾਂ ਨੂੰ ਛੱਡਿਆ ਗਿਆ। ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਨੇ ਚੋਣ ਕਵਰੇਜ ਕਰਨ ਆਏ ਪੱਤਰਕਾਰਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਤੋਂ ਕਈ ਪੱਤਰਕਾਰ ਦਿੱਲੀ ਚੋਣ ਕਵਰੇਜ ਕਰਨ ਗਏ ਹੋਏ ਹਨ।