Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, ਕੜਾਕੇ ਦੀ ਗਰਮੀ ਤੋਂ ਬਾਅਦ ਹੁਣ ਭਾਰੀ ਮੀਂਹ ਦੀ ਚਿਤਾਵਨੀ
Advertisement
Article Detail0/zeephh/zeephh1657866

Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, ਕੜਾਕੇ ਦੀ ਗਰਮੀ ਤੋਂ ਬਾਅਦ ਹੁਣ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ 'ਚ ਗਰਮੀ ਕਾਰਨ ਅਜਿਹਾ ਲੱਗ ਰਿਹਾ ਹੈ ਜਿਵੇਂ ਬਾਹਰ 'ਲੂ' ਚੱਲ ਰਹੀ ਹੋਵੇ। ਅਜਿਹੇ ਵਿੱਚ ਗਰਮੀ ਕਾਰਨ ਕਈ ਲੋਕ ਬਿਮਾਰ ਹੋ ਰਹੇ ਹਨ ।

Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, ਕੜਾਕੇ ਦੀ ਗਰਮੀ ਤੋਂ ਬਾਅਦ ਹੁਣ ਭਾਰੀ ਮੀਂਹ ਦੀ ਚਿਤਾਵਨੀ

Punjab Weather and Temperature Update News Today: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਸੂਬੇ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

ਹਾਲਾਂਕਿ ਹੁਣ ਇਸ ਗਰਮੀ ਤੋਂ ਕੁਝ ਦਿਨਾਂ ਤੱਕ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ 19-20 ਅਪ੍ਰੈਲ ਨੂੰ ਦੋ ਦਿਨ ਪੰਜਾਬ 'ਚ ਤੇਜ਼ ਹਨੇਰੀ ਅਤੇ ਮੀਂਹ ਪੈਣ ਦੇ ਆਸਾਰ ਹਨ। ਪੀਏਯੂ ਦੇ ਮੌਸਮ ਵਿਗਿਆਨੀ ਡਾ: ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਪੰਜਾਬ ਵਿੱਚ ਪੱਛਮੀ ਗੜਬੜੀ ਵਾਲੇ ਚੱਕਰਵਾਤ ਦੇ ਦਸਤਕ ਦੇਣ ਦੇ ਆਸਾਰ ਹਨ।

ਇਸ ਕਾਰਨ ਦੋ ਦਿਨਾਂ ਤੱਕ ਪੂਰੇ ਪੰਜਾਬ ਵਿੱਚ ਤੇਜ਼ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਫ਼ਸਲ ਦੀ ਵਾਢੀ ਅਤੇ ਮੰਡੀਆਂ ਵਿੱਚ ਪਈਆਂ ਫ਼ਸਲਾਂ ਦੀ ਤਿਆਰੀ ਕਰਦੇ ਰਹਿਣ।

ਇਸ ਦੌਰਾਨ ਹਾਲ ਹੀ ਵਿੱਚ ਜ਼ੀ ਮੀਡੀਆ ਨੇ PSPCL ਇੰਜੀਨੀਅਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਜੈ ਪਾਲ ਅਟਵਾਲ ਨਾਲ ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਬਿਜਲੀ ਦੀ ਮੰਗ ਨੂੰ ਲੈ ਕੇ PSPCL ਦੀ ਤਿਆਰੀ ਸੰਬੰਧੀ ਵਿਸ਼ੇਸ਼ ਗੱਲਬਾਤ ਕੀਤੀ ਸੀ।

ਇਹ ਵੀ ਪੜ੍ਹੋ: Punjab Rail Roko: ਅੱਜ ਮੁੜ ਤੋਂ ਕਿਸਾਨ ਰੋਕਣਗੇ ਰੇਲ; ਕੇਂਦਰ ਸਰਕਾਰ ਖਿਲਾਫ਼ ਖੋਲ੍ਹਣਗੇ ਮੋਰਚਾ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਗਰਮੀਆਂ ਛੇਤੀ ਸ਼ੁਰੂ ਹੋ ਗਈਆਂ ਹਨ, ਜਿਸ ਕਾਰਨ ਬਿਜਲੀ ਦੀ ਮੰਗ ਵਧਣ ਲੱਗੀ ਹੈ ਅਤੇ ਇਸ ਤੋਂ ਇਲਾਵਾ ਭਵਿੱਖ 'ਚ ਬਿਜਲੀ ਦੇ ਕੱਟ ਲੱਗ ਸਕਦੇ ਹਨ ਜਿਸ ਕਰਕੇ ਲੋਕਾਂ ਨੂੰ ਵਿਭਾਗ ਦੇ ਕਰਮਚਾਰੀਆਂ ਨਾਲ ਨਰਮੀ ਵਰਤਣ ਦੀ ਅਪੀਲ ਕੀਤੀ ਗਈ ਹੈ। 

ਪੰਜਾਬ 'ਚ ਗਰਮੀ ਕਾਰਨ ਅਜਿਹਾ ਲੱਗ ਰਿਹਾ ਹੈ ਜਿਵੇਂ ਬਾਹਰ 'ਲੂ' ਚੱਲ ਰਹੀ ਹੋਵੇ। ਅਜਿਹੇ ਵਿੱਚ ਗਰਮੀ ਕਾਰਨ ਕਈ ਲੋਕ ਬਿਮਾਰ ਹੋ ਰਹੇ ਹਨ ਅਤੇ ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਨੂੰ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: Liquor Rate: ਪੰਜਾਬ ਸਰਕਾਰ ਦੀ ਅਗਵਾਈ ’ਚ ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫ਼ੈਸਲਾ; ਸ਼ਰਾਬ ਦੇ ਰੇਟ ਕੀਤੇ ਫਿਕਸ

(For more news apart from Punjab Weather and Temperature Update News Today, stay tuned to Zee PHH)

Trending news